ਦੇਸ਼ ਭਗਤ ਗਲੋਬਲ ਸਕੂਲ ਨੇ ਧੂਮ ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਮੰਡੀ ਗੋਬਿੰਦਗੜ੍ਹ, 12 ਅਕਤੂਬਰ - ਦੇਸ਼ ਭਗਤ ਗਲੋਬਲ ਸਕੂਲ ਵਿੱਚ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਹਰ ਇੱਕ ਤਿਉਹਾਰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਡੀ.ਬੀ.ਜੀ.ਐਸ. ਦੇ ਬੱਚਿਆਂ ਨੇ ਇੱਕ ਨਾਟਕ ਪੇਸ਼ ਕੀਤਾ ਜਿਸ ਵਿੱਚ ਰਾਵਣ ਦੇ ਅੰਤ ਨੂੰ ਹੰਕਾਰ ਅਤੇ ਬੁਰਾਈ ਦੀ ਮੌਤ ਵਜੋਂ ਦਰਸਾਇਆ ਗਿਆ ਸੀ।

ਵਿਦਿਆਰਥੀਆਂ ਨੇ ਡਾਂਸ ਦੀ ਪੇਸ਼ਕਾਰੀ ਰਾਹੀਂ ਸ਼੍ਰੀ ਰਾਮ ਨੂੰ ਸਕਾਰਾਤਮਕਤਾ ਦੇ ਪ੍ਰਤੀਕ ਵਜੋਂ ਪੇਸ਼ ਕੀਤਾ। 6ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਮਨਮੋਹਕ ਗਰਬਾ ਡਾਂਸ ਵੀ ਪੇਸ਼ ਕੀਤਾ। ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੇ ਇੱਕ ਐਕਟ ਦੁਆਰਾ ਸੁੰਦਰ ਕਵਿਤਾ ਪ੍ਰਦਰਸ਼ਿਤ ਕੀਤੀ। ਸਕੂਲ ਕੈਂਪਸ ਵਿੱਚ ਰਾਵਣ ਦਾ ਪੁਤਲਾ ਫੂਕਿਆ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦੂ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਾਰੀਆਂ ਬੁਰਾਈਆਂ ’ਤੇ ਜਿੱਤ ਪ੍ਰਾਪਤ ਕਰਨ ਲਈ ਰਾਮ ਦੇ ਨੇਕੀ ਵਾਲੇ ਚਰਿੱਤਰ ਤੋਂ ਜਾਣੂ ਕਰਵਾਇਆ।
ਉਨ੍ਹਾਂ ਸਭ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਦੇਸ਼ ਭਗਤ ਗਲੋਬਲ ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ: ਤਜਿੰਦਰ ਕੌਰ ਨੇ ਇਸ ਸ਼ੁਭ ਮੌਕੇ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ।