"ਰਿਆਤ ਬਾਹਰਾ - ਮਿਸਟਰ ਇੰਡੀਆ 2025" ਦੇ ਪਹਿਲੇ ਮੁਕਾਬਲੇ ਵਿੱਚ ਜਗਜੀਤ ਜੈਕੀ ਬਣੇ ਵਿਜੇਤਾ, ਅਮਨ ਬਿੱਲਾ ਨੂੰ "ਮਿਸਟਰ ਹੁਸ਼ਿਆਰਪੁਰ" ਦਾ ਖਿਤਾਬ

ਹੁਸ਼ਿਆਰਪੁਰ- ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਪਹਿਲਾ "ਰਿਆਤ ਬਾਹਰਾ - ਮਿਸਟਰ ਇੰਡੀਆ 2025" ਬਾਡੀ ਬਿਲਡਿੰਗ ਮੁਕਾਬਲਾ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਦੇ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਵੱਖ-ਵੱਖ ਭਾਰ ਵਰਗਾਂ ਵਿੱਚ ਹੋਏ ਇਸ ਮੁਕਾਬਲੇ ਵਿੱਚ, ਭਾਗੀਦਾਰਾਂ ਨੇ ਆਪਣੀ ਤੰਦਰੁਸਤੀ ਅਤੇ ਤਾਕਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਹੁਸ਼ਿਆਰਪੁਰ- ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿੱਚ ਪਹਿਲਾ "ਰਿਆਤ ਬਾਹਰਾ - ਮਿਸਟਰ ਇੰਡੀਆ 2025" ਬਾਡੀ ਬਿਲਡਿੰਗ ਮੁਕਾਬਲਾ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਦੇ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਵੱਖ-ਵੱਖ ਭਾਰ ਵਰਗਾਂ ਵਿੱਚ ਹੋਏ ਇਸ ਮੁਕਾਬਲੇ ਵਿੱਚ, ਭਾਗੀਦਾਰਾਂ ਨੇ ਆਪਣੀ ਤੰਦਰੁਸਤੀ ਅਤੇ ਤਾਕਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਸਵਾਗਤ ਕੀਤਾ।ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਰਿਆਤ ਬਾਹਰਾ ਨੇ ਪਹਿਲਾ "ਰਿਆਤ ਬਾਹਰਾ - ਮਿਸਟਰ ਇੰਡੀਆ 2025" ਬਾਡੀਬਿਲਡਿੰਗ ਮੁਕਾਬਲਾ ਆਯੋਜਿਤ ਕਰਕੇ ਨੌਜਵਾਨਾਂ ਨੂੰ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੀ ਸ਼ਾਨਦਾਰ ਪਹਿਲ ਕੀਤੀ ਹੈ।
ਇਸ ਸਬੰਧੀ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਕਿਹਾ ਕਿ ਰਿਆਤ ਬਾਹਰਾ ਗਰੁੱਪ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਂਦਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰਹਿਣਗੇ। ਬੀਫਿਟ ਬੌਸ ਦੇ ਐਮਡੀ ਫਨਿੰਦਰ ਭੱਟੀ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਇੱਕ ਸਰਗਰਮ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਮੁਕਾਬਲੇ ਦੇ ਜੇਤੂਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਜਗਜੀਤ ਜੈਕੀ ਨੂੰ "ਰਿਆਤ ਬਾਹਰਾ - ਮਿਸਟਰ ਇੰਡੀਆ 2025" ਦਾ ਖਿਤਾਬ ਦਿੱਤਾ ਗਿਆ, ਜਦੋਂ ਕਿ ਅਮਨ ਬਿੱਲਾ ਨੂੰ "ਰਿਆਤ ਬਾਹਰਾ - ਮਿਸਟਰ ਹੁਸ਼ਿਆਰਪੁਰ 2025" ਦਿੰਦਾ ਗਿਆ। ਇਸੇ ਤਰ੍ਹਾਂ, ਮਹਿਲਾ ਬਿਕਨੀ ਸ਼ੋਅ ਵਿੱਚ ਪ੍ਰੀਤੀ ਅਰੋੜਾ ਨੂੰ ਜੇਤੂ ਐਲਾਨਿਆ ਗਿਆ। ਜੇਤੂ ਨੂੰ 51,000 ਰੁਪਏ ਦੇ ਨਕਦ ਇਨਾਮ ਦੇ ਨਾਲ ਇੱਕ ਟਰਾਫੀ ਦਿੱਤੀ ਗਈ, ਜਦੋਂ ਕਿ ਹੋਰ ਜੇਤੂਆਂ ਨੂੰ ਕੁੱਲ 6 ਲੱਖ ਰੁਪਏ ਦੇ ਇਨਾਮ ਦਿੱਤੇ ਗਏ।
ਮੁੱਖ ਮਹਿਮਾਨਾਂ ਨੇ ਨੌਜਵਾਨਾਂ ਨੂੰ ਤੰਦਰੁਸਤੀ ਅਤੇ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਪ੍ਰੋਗਾਮ ਦੌਰਾਨ ਰਮਨਦੀਪ ਅਤੇ ਸਹਿਜਪ੍ਰੀਤ  ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।  ਇਸ ਮੌਕੇ ਕੁਲਦੀਪ ਰਾਣਾ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ , ਮਨਮੀਤ ਸਿੰਘ, ਸਬ-ਇੰਸਪੈਕਟਰ ਸੁਭਾਸ਼ ਭਗਤ (ਟ੍ਰੈਫਿਕ ਇੰਚਾਰਜ), ਮਨਮੋਹਨ ਭੱਟੀ, ਨਰਿੰਦਰ ਕੁਮਾਰ, ਰਾਘਵ ਸ਼ਰਮਾ, ਗੁਰਪ੍ਰੀਤ ਸਿੰਘ, ਰੋਹਿਤ ਭਾਲਾ, ਕਰਨ ਨਰੂਲਾ, ਮਾਨਵ ਸ਼ਰਮਾ, ਸਯਮ ਅਰੋੜਾ ਸਮੇਤ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ। ਪ੍ਰਬੰਧਕਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਮਦਦ ਕਰਨ ਵਾਲੇ ਸਾਰਿਆਂ ਦਾ ਧੰਨਵਾਦ ਕੀਤਾ।