ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ 'ਚ ਕੱਢੀ ਸ਼ੋਭਾ ਯਾਤਰਾ ਤੇ ਕਰਾਇਆ ਸਮਾਗਮ
ਹੁਸ਼ਿਆਰਪੁਰ- ਸ੍ਰੀ ਗੁਰੂ ਰਵਿਦਾਸ ਜਨਮ ਉਤਸਵ ਕਮੇਟੀ ਦਿੱਲੀ ਅਤੇ ਚਿਤੌੜਗੜ ਜਨਮ ਉਤਸਵ ਕਮੇਟੀ ਵਲੋੰ ਚਿਤੌੜਗੜ ਰਾਜਸਥਾਨ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਪੂਰੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਵੀ ਕੱਢੀ ਗਈ । ਵਿਸ਼ਾਲ ਸਮਾਗਮ ਦੌਰਾਨ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਧਰਮ ਮਿਸ਼ਨ (ਰਜਿ.) ਭਾਰਤ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਸੰਗਤਾਂ ਨੂੰ ਜੋੜਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ।

ਆਪ ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ। ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ 'ਚੋਂ ਪਖੰਡਵਾਦ ਨੂੰ ਦੂਰ ਕਰਕੇ ਦੁਨੀਆ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਪਨਾ ਪੂਰਾ ਹੋ ਸਕੇ।
ਸੰਤ ਹੀਰਾ ਨੇ ਕਿਹਾ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆ ਵਿੱਚ ਸਮੇਂ-ਸਮੇਂ 'ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਨਾਮ ਵੀ ਸ਼ਾਮਿਲ ਹੈ,ਜਿਨਾਂ ਨੇ ਧਾਰਮਿਕ,ਸਮਾਜਿਕ ਕ੍ਰਾਂਤੀ ਦੀ ਨੀਂਹ ਰੱਖੀ ਅਤੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਖੰਡਵਾਦ, ਧਾਰਮਿਕ ਕੱਟੜਤਾ ਆਦਿ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਉਸ ਵੇਲੇ ਪ੍ਰਚਲਿਤ ਮਨੂਵਾਦੀ ਪ੍ਰਥਾ ਅਨੁਸਾਰ ਜਾਤਿ ਪ੍ਰਥਾ ਦੇ ਢਾਂਚੇ ਵਿੱਚ ਚੌਥਾ ਵਰਣ ਮੰਨੇ ਜਾਂਦੇ ਸ਼ੂਦਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਅਧਿਕਾਰ ਪ੍ਰਾਪਤ ਨਹੀਂ ਸਨ ਅਤੇ ਉਨ੍ਹਾਂ ਨਾਲ ਜਾਨਵਰਾਂ ਤੋਂ ਵੀ ਮਾੜਾ ਸਲੂਕ ਕੀਤਾ ਜਾਂਦਾ ਸੀ। ਕੁਝ ਅਖੌਤੀ ਵਿਦਵਾਨ ਲੋਕ ਧਾਰਮਿਕ ਗ੍ਰੰਥਾਂ ਦੀ ਮਨਘੜਤ ਵਿਆਖਿਆ ਕਰਦੇ ਸਨ ਕਿ ਸ਼ੂਦਰਾਂ ਨੂੰ ਨਾ ਵੇਦ ਪਾਠ ਪੜ੍ਹਨ ਤੇ ਨਾ ਹੀ ਸੁਣਨ ਦੇਣਾ ਚਾਹੀਦਾ ਹੈ।
ਇਸ ਕਾਰਨ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਪਾਠ ਕਰਨ ਵਾਲੇ ਸ਼ੂਦਰਾਂ ਦੀ ਜੀਭ ਕੱਟਣ ਅਤੇ ਵੇਦ ਪਾਠ ਸੁਣਨ ਵਾਲੇ ਸ਼ੂਦਰਾਂ ਦੇ ਕੰਨਾਂ ਵਿੱਚ ਸਿੱਕਾ ਪਿਘਲਾ ਕੇ ਪਾਉਣ ਦੇ ਹੁਕਮ ਲਾਗੂ ਸਨ। ਸਤਿਗੁਰੂ ਰਵਿਦਾਸ ਮਹਾਰਾਜ ਵਲੋੰ ਅਰੰਭੇ ਧਾਰਮਿਕ, ਸਮਾਜਿਕ ਪਰਿਵਰਤਨ ਦੇ ਕ੍ਰਾਂਤੀਕਾਰੀ ਅੰਦੋਲਨ ਨਾਲ ਅੱਜ ਆਦਿ ਧਰਮੀ ਸਮਾਜ ਫਖਰ ਨਾਲ ਸਿਰ ਉੱਚਾ ਕਰਕੇ ਤੁਰਨ ਵਿੱਚ ਮਾਣ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋੰ ਸੰਤ ਸਤਵਿੰਦਰ ਹੀਰਾ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਵੀ ਕੀਤਾ।