ਸ਼ਾਨੋ ਸ਼ੌਕਤ ਨਾਲ ਮਨਾਇਆ ਬਹੁ ਮੰਤਰੀ ਸਹਿਕਾਰੀ ਖੇਤੀਬਾੜੀ ਸਭਾ, ਇਬਰਾਹਿਮਪੁਰ ਦਾ ਸ਼ਤਾਬਦੀ ਸਮਾਰੋਹ

ਗੜ੍ਹਸ਼ੰਕਰ, 11 ਮਾਰਚ- ਦੀ ਇਬਰਾਹਿਮਪੁਰ ਬਹੁ ਮੰਤਰੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਿਮਟਡ ਇਬਰਾਹਿਮਪੁਰ ਦੀ ਅੱਜ ਸ਼ਤਾਬਦੀ ਸਮਾਰੋਹ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਮਾਸਟਰ ਬਲਵੀਰ ਸਿੰਘ ਦੀ ਅਗਵਾਈ ਵਿੱਚ ਮਨਾਏ ਗਏ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਮਾਰਕੀਟ ਕਮੇਟੀ ਗੜਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਸਰਪੰਚ ਪਿੰਡ ਇਬਰਾਹਿਮਪੁਰ ਨੇ ਸ਼ਿਰਕਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਸਟਰ ਬਲਵੀਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਤੋਂ ਪਹਿਲਾਂ ਦੀ ਬਣੀ ਹੋਈ ਇਸ ਸੁਸਾਇਟੀ ਦੇ 108 ਵਰੇ ਪੂਰੇ ਹੋਣ ਤੇ ਸ਼ਤਾਬਦੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਵਿੱਚ ਦੂਸਰੇ ਨੰਬਰ ਤੇ ਸਭ ਤੋਂ ਵੱਧ ਮੁਨਾਫਾ ਦੇਣ ਵਾਲੀ ਇਹ ਸੋਸਾਇਟੀ ਹੈ ਜੋ ਕਿ ਤਹਿਸੀਲ ਗੜਸ਼ੰਕਰ ਪੱਧਰ ਤੇ ਪਹਿਲੇ ਨੰਬਰ ਤੇ ਹੈ।
ਇਸ ਮੌਕੇ ਸੋਸਾਇਟੀ ਦੇ ਚੌਧਰੀ ਜੀਤ ਸਿੰਘ ਨੇ ਮੰਚ ਸੰਚਾਲਨ ਕਰਦੇ ਹੋਏ ਵੱਖ ਵੱਖ ਵਿਅਕਤੀ ਵਿਸ਼ੇਸ਼ ਨਾਲ ਹਾਜ਼ਰੀਨ ਦੀ ਜਾਣਕਾਰੀ ਕਰਵਾਈ ਅਤੇ ਰੁਤਬੇ ਅਨੁਸਾਰ ਬੋਲਣ ਦਾ ਸਮਾਂ ਦੇ ਕੇ ਸੁਸਾਇਟੀ ਦੇ ਕੰਮਾਂ ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਸੁਸਾਇਟੀ ਨਾਲ ਜੁੜੇ ਹੋਏ ਮੈਂਬਰ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ ਪ੍ਰਬੰਧਕੀ ਕਮੇਟੀ ਵੱਲੋਂ ਵੱਖ ਵੱਖ ਸ਼ਖਸ਼ੀਅਤਾਂ ਦਾ ਇਸ ਮੌਕੇ ਸਨਮਾਨ ਵੀ ਕੀਤਾ ਗਿਆ।
ਸੁਸਾਇਟੀ ਦੇ ਮੈਂਬਰ ਠੇਕੇਦਾਰ ਰਾਮ ਪ੍ਰਕਾਸ਼ ਸਿੰਘ ਨੇ ਇਸ ਮੌਕੇ ਗੱਲਬਾਤ ਕਰਦੇ ਹੋਏ ਸੁਸਾਇਟੀ ਵੱਲੋਂ ਕਿਸਾਨਾਂ ਤੇ ਮੈਂਬਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰ ਵਿੱਚ ਗੱਲਬਾਤ ਵੀ ਦੱਸੀ।