
ਬੁਨਿਆਦੀ ਸਹੂਲਤਾਂ ਤੋਂ ਤਰਸ ਰਹੇ ਹਨ ਮੁਹਾਲੀ ਦੇ ਵਸਨੀਕ: ਪੂਪਾ ਪੁਰੀ
ਐਸ ਏ ਐਸ ਨਗਰ, 11 ਮਾਰਚ- ਸਮਾਜ ਸੇਵਕ ਪੂਪਾ ਪੁਰੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਐਸ ਏ ਐਸ ਨਗਰ, 11 ਮਾਰਚ- ਸਮਾਜ ਸੇਵਕ ਪੂਪਾ ਪੁਰੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਕ ਬਿਆਨ ਵਿੱਚ ਪੂਪਾ ਪੁਰੀ ਨੇ ਕਿਹਾ ਕਿ ਸ਼ਹਿਰ ਦੇ 1 ਫੇਜ਼ ਤੋਂ ਲੈ ਕੇ 11 ਫੇਜ਼ ਅਤੇ ਹੋਰ ਇਲਾਕਿਆਂ ਵਿੱਚ ਸਫਾਈ ਦਾ ਬੁਰਾ ਹਾਲ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਅਤੇ ਆਵਾਰਾ ਡੰਗਰਾਂ ਦੀ ਭਰਮਾਰ ਹੋ ਗਈ ਹੈ। ਨਗਰ ਨਿਗਮ ਮੁਹਾਲੀ ਜਿੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਸੁਚਾਰੂ ਰੂਪ ਵਿੱਚ ਕਰਨ ਲਈ ਫੇਲ ਹੋ ਗਿਆ ਹੈ, ਉੱਥੇ ਆਵਾਰਾ ਕੁੱਤਿਆਂ ਅਤੇ ਆਵਾਰਾ ਡੰਗਰਾਂ ਦੀ ਸਮੱਸਿਆ ਨੂੰ ਵੀ ਹੱਲ ਕਰਨ ਵਿੱਚ ਨਾਕਾਮ ਹੋ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀ ਹੋਰ ਵੀ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੇ ਕਈ ਵਾਰ ਨਗਰ ਨਿਗਮ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕੀਤੀ ਹੈ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ ਪਰ ਹਰ ਵਾਰ ਮੇਅਰ ਦਾ ਵਤੀਰਾ ਟਾਲ-ਮਟੋਲ ਵਾਲਾ ਹੀ ਰਿਹਾ ਹੈ। ਅਸਲ ਵਿੱਚ ਨਗਰ ਨਿਗਮ ਦੇ ਮੇਅਰ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਉਹ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਰਹੇ ਹਨ ਕਿਉਂਕਿ ਨਿੱਜੀ ਦਿਲਚਸਪੀ ਲੈ ਕੇ ਇਨ੍ਹਾਂ ਸਮੱਸਿਆਵਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ।
