ਖਾਲਸਾ ਕਾਲਜ ਮਾਹਿਲਪੁਰ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਮਾਹਿਲਪੁਰ 30 ਅਗਸਤ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਅੰਤਰਰਾਸ਼ਟਰੀ ਫੁਟਬਾਲ ਖਿਡਾਰੀ ਹਰਮਨਜੋਤ ਸਿੰਘ ਖਾਬੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਕਰੋਸ ਕੰਟਰੀ ਰੇਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਖੇਡਾਂ ਦੇ ਖੇਤਰ ਵਿੱਚ ਮਾਹਿਲਪੁਰ ਕਾਲਜ ਦੇ ਯੋਗਦਾਨ ਬਾਰੇ ਵਿਚਾਰ ਰੱਖੇ। 
ਸਮਾਰੋਹ ਮੌਕੇ ਪ੍ਰਿੰਸੀਪਲ ਡਾ ਰੋਹਤਾਂਸ਼ ਨੇ ਮਨੁੱਖੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਿੱਤਾ। ਉਹਨਾਂ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। 
ਇਸ ਮੌਕੇ ਓਲੰਪੀਅਨ ਖਿਡਾਰੀ ਸੰਜੀਵ ਕੁਮਾਰ ਨੇ ਵੀ ਰਾਸ਼ਟਰੀ ਖੇਡ ਦਿਵਸ ਦੀ ਵਿਦਿਆਰਥੀ ਜੀਵਨ ਵਿੱਚ ਮਹੱਤਤਾ ਬਾਰੇ ਵਿਚਾਰ ਰੱਖੇ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਕੁਮਾਰ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।