ਵਿਦਿਆਰਥੀਆਂ ਦਾ ਵਿਦਿਅਕ ਟੂਰ ਲਗਾਇਆ

ਮਾਹਿਲਪੁਰ, 12 ਮਾਰਚ- ਇੱਥੋਂ ਦੇ ਸ੍ਰੀ ਗਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਆਸ਼ਾ ਦੀਪ ਵੈਲਫੇਅਰ ਸੋਸਾਇਟੀ ਵੱਲੋਂ ਚਲਾਏ ਜਾਂਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਜੀਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾਂ ਹੁਸ਼ਿਆਰਪੁਰ ਦਾ ਵਿਦਿਅਕ ਟੂਰ ਲਗਾਇਆ ।

 ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸਿੱਖਿਆ ਅਤੇ ਵਿਦਿਆਰਥੀਆਂ ਦੀਆਂ ਸਿੱਖਣ ਯੋਗਤਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਆਸ਼ਾ ਕਿਰਨ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਸਕੂਲ ਦੇ ਸਮੁੱਚੇ ਵਿਦਿਅਕ ਅਤੇ ਪ੍ਰਸ਼ਾਸਨਿਕ ਢਾਂਚੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆ ਨੂੰ ਵੱਖ ਵੱਖ ਅਧਿਆਪਨ ਤਕਨੀਕਾਂ ਨਾਲ ਕਰਾਈ ਜਾਂਦੀ ਪੜਾਈ ਬਾਰੇ ਦੱਸਿਆ।
 ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਇਹਨਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ ਪਵਨਦੀਪ ਚੀਮਾ, ਡਾ ਤਾਰਾ ਦੇਵੀ, ਪ੍ਰੋ ਜਸਕਰਨ ਸਿੰਘ ਅਤੇ ਪ੍ਰੋ ਸੁਖਵਿੰਦਰ ਸਿੰਘ ਸਮੇਤ ਅੰਗਰੇਜ਼ੀ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ ।