ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਦੀ ਹੈ - ਪ੍ਰਧਾਨ ਸਤੀਸ਼ ਕੁਮਾਰ ਸੋਨੀ
ਗੜ੍ਹਸ਼ੰਕਰ- ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਸੁਸਾਇਟੀ ਦੇ ਜਿਲ੍ਹਾ ਦਫ਼ਤਰ ਵਿਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਹੋਈ। ਜਿਸ ਵਿਚ ਜਿਲ੍ਹਾ ਪ੍ਰਧਾਨ ਬਹਾਦੁਰ ਚੰਦ ਅਰੋੜਾ, ਵਾਈਸ ਪ੍ਰਧਾਨ ਜਸਪ੍ਰੀਤ ਬਾਜਵਾ, ਜਿਲ੍ਹਾ ਸਕੱਤਰ ਮਲਕੀਤ ਕੌਰ ਜੰਡੀ ਅਤੇ ਐਨ ਆਰ ਆਈ ਸੁਰਿੰਦਰ ਕੁਮਾਰ ਸ਼ਰਮਾ ਹਾਜਿਰ ਹੋਏ ।

ਮੀਟਿੰਗ ਵਿੱਚ ਪਹਿਲਗਾਮ ਵਿਚ ਆਤੰਕਵਾਦੀ ਹਮਲੇ ਵਿੱਚ ਸ਼ਹੀਦ ਹੋਏ 28 ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਤੀਸ਼ ਕੁਮਾਰ ਸੋਨੀ ਨੇ ਕਿਹਾ ਇਹ ਇੱਕ ਬਹੁਤ ਹੀ ਘਿਨੌਣੀ ਹਰਕਤ ਹੈ। ਅਸੀ ਇਸ ਦੀ ਘੋਰ ਨਿੰਦਾ ਕਰਦੇ ਹਾਂ। ਇਸ ਮੌਕੇ ਵਾਈਸ ਪ੍ਰਧਾਨ ਐਡਵੋਕੇਟ ਜਸਪ੍ਰੀਤ ਬਾਜਵਾ ਨੇ ਕਿਹਾ ਕਿ ਪਹਿਲਗਾਮ ਵਿਚ ਹਮਲਾ ਪੂਰੀ ਇਨਸਾਨੀਅਤ ਤੇ ਹਮਲਾ ਹੈ। ਇਹੋ ਜਿਹੀਆਂ ਕਾਰਵਾਈਆਂ ਤੇ ਰੋਕ ਲੱਗਣੀ ਚਾਹੀਦੀ ਹੈ।
ਜਿਲ੍ਹਾ ਪ੍ਰਧਾਨ ਬਹਾਦੁਰ ਚੰਦ ਅਰੋੜਾ ਨੇ ਕਿਹਾ ਕਿ ਕੁਝ ਸਰਾਰਤੀ ਅਨਸਰ ਦੇਸ਼ ਨੂੰ ਤੋੜਨਾ ਚਾਹੁੰਦੇ ਹਨ। ਓਹ ਆਪਣੀਆਂ ਘਿਨਾਉਣੀਆਂ ਹਰਕਤਾਂ 'ਚ ਕਦੇ ਵੀ ਕਾਮਯਾਬ ਨਹੀਂ ਹੋਣਗੇ। ਸਾਡਾ ਦੇਸ਼ ਇਕਜੁਟ ਹੋ ਕੇ ਇਹਨਾਂ ਤਾਕਤਾਂ ਖਿਲਾਫ ਲੜਨ ਲਈ ਤਿਆਰ ਹੈ।
ਇਸ ਮੌਕੇ ਬਹਾਦੁਰ ਚੰਦ ਅਰੋੜਾ ਜਿਲ੍ਹਾ ਪ੍ਰਧਾਨ, ਐਡਵੋਕੇਟ ਜਸਪ੍ਰੀਤ ਬਾਜਵਾ ਵਾਈਸ ਪ੍ਰਧਾਨ, ਐਨ ਆਰ ਆਈ ਸੁਰਿੰਦਰ ਕੁਮਾਰ ਸ਼ਰਮਾ, ਜਿਲ੍ਹਾ ਸਕਤੱਰ ਡਾ ਮਲਕੀਤ ਕੌਰ ਜੰਡੀ ਅਤੇ ਸੀਮਾ ਰਾਣੀ ਜਿਲ੍ਹਾ ਸਕੱਤਰ ਹੁਸ਼ਿਆਰਪੁਰ ਹਾਜਿਰ ਸਨ।