ਜ਼ਿਲ੍ਹਾ ਕਾਂਗਰਸ ਵਲੋਂ ਪਿੰਡ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ
ਕੁਰਾਲੀ, 12 ਮਾਰਚ- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕਾ ਖਰੜ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਕੁਰਾਲੀ, 12 ਮਾਰਚ- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਹਲਕਾ ਖਰੜ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਜਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਲੜੀ ਤਹਿਤ ਪਿੰਡ ਬੜੌਦੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਸ. ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਪਿੰਡ ਪੱਧਰ 'ਤੇ ਜੁੜ ਕੇ ਹੀ ਅਸੀਂ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਬਣਾ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਹਲਕੇ ਦੇ ਹਰੇਕ ਪਿੰਡ ਵਿੱਚ ਕਰਵਾਈਆਂ ਜਾਣਗੀਆਂ ਤਾਂ ਜੋ ਹਰ ਇੱਕ ਵਰਕਰ ਦੀ ਸੁਣਵਾਈ ਹੋਵੇ ਅਤੇ ਪਾਰਟੀ ਦੀ ਰਣਨੀਤੀ ਮਜ਼ਬੂਤ ਹੋਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਭਾਈ ਸ਼ਮਿੰਦਰ ਸਿੰਘ, ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਬਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਸੁੱਖਾ ਬਾਈ, ਰੇਸ਼ਮ ਸਿੰਘ, ਜੱਸਾ ਮਾਵੀ, ਪੰਮਾ ਡੇਅਰੀ ਅਤੇ ਪਿੰਡ ਵਾਸੀ ਮੌਜੂਦ ਸਨ।