
ਸਫਾਈ ਕਰਮਚਾਰੀ ਯੂਨੀਅਨ ਵਲੋਂ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ - ਸਫ਼ਾਈ ਕਰਮਚਾਰੀ ਯੂਨੀਅਨ ਰਜਿ: ਨਗਰ ਨਿਗਮ ਹੁਸ਼ਿਆਰਪੁਰ ਦੀ ਤਰਫੋਂ ਡਾਕਟਰ ਰਾਜਕੁਮਾਰ ਚੱਬੇਵਾਲ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਹੁਸ਼ਿਆਰਪੁਰ ਜੀ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਯੂਨੀਅਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ
ਹੁਸ਼ਿਆਰਪੁਰ - ਸਫ਼ਾਈ ਕਰਮਚਾਰੀ ਯੂਨੀਅਨ ਰਜਿ: ਨਗਰ ਨਿਗਮ ਹੁਸ਼ਿਆਰਪੁਰ ਦੀ ਤਰਫੋਂ ਡਾਕਟਰ ਰਾਜਕੁਮਾਰ ਚੱਬੇਵਾਲ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਹੁਸ਼ਿਆਰਪੁਰ ਜੀ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਯੂਨੀਅਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰ ਰਾਜਕੁਮਾਰ ਵੱਲੋਂ ਪਹੁੰਚੇ ਸਾਥਿਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਵਾਲਮੀਕਿ ਸਮਾਜ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਹਨਾਂ ਦੀ ਹਰ ਮੰਗ ਨੂੰ ਉਹ ਪਹਿਲ ਦੇ ਅਧਾਰ ਤੇ ਹੱਲ ਕਰਨਗੇ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ, ਮਨੋਜ ਕੈਨੇਡੀ ਜ਼ਿਲ੍ਹਾ ਪ੍ਰਧਾਨ ਭਾਵਾਧਸ, ਰਾਜੀਵ ਸਾਂਈ, ਅਵੀਰ ਸਿੱਧੂ, ਲਵ ਪ੍ਰਧਾਨ ਮੁਹੱਲਾ ਰਿਸ਼ੀ ਨਗਰ ਆਦਿ ਹਾਜ਼ਰ ਸਨ।
