ਲੱਧੇਵਾਲ ਸਕੂਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਦਾ ਆਯੋਜਨ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਛੋਟੇ ਬੱਚਿਆਂ ਵਿੱਚ ਵਿੱਦਿਆ ਪ੍ਰਾਪਤ ਕਰਨ ਦੀ ਭਾਵਨਾ ਨੂੰ ਪ੍ਰਚੰਡ ਕਰਨ ਦੇ ਮਕਸਦ ਨਾਲ ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਗ੍ਰੈਜੂਏਸ਼ਨ ਸੈਰੀਮਨੀ ਦਾ ਆਯੋਜਨ ਕੀਤਾ ਗਿਆ|

ਜਿਸ ਵਿੱਚ ਪ੍ਰੀ- ਪ੍ਰਾਈਮਰੀ ਕਲਾਸ ਦੇ ਵਿਦਿਆਰਥੀਆਂ ਨੂੰ ਪ੍ਰਾਈਮਰੀ ਸੈਕਸ਼ਨ ਵਿੱਚ ਦਾਖਲ ਹੋਣ ਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਤੇ ਹਾਜ਼ਰ ਵਿਦਿਆਰਥੀਆਂ ਦੇ ਮਾਤਾ ਪਿਤਾ ਬਹੁਤ ਖੁਸ਼ ਦਿਖਾਈ ਦੇ ਰਹੇ ਸਨ ਕਿਉਂਕਿ ਇਹ ਮੌਕਾ ਉਹਨਾਂ ਦੇ ਬੱਚਿਆਂ ਲਈ ਬਹੁਤ ਹੀ ਯਾਦਗਾਰੀ ਮੌਕਾ ਸੀ। ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਦਾ ਵੀ ਆਨੰਦ ਮਾਣਿਆ।