ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਦਿਨਾਂ ਸਿਖਲਾਈ ਕੈਂਪ 19 ਨੂੰ

ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਮੱਛੀ ਪਾਲਣ ਵਿਭਾਗ ਵਲੋਂ ਇੱਕ ਦਿਨਾਂ ਟ੍ਰੇਨਿੰਗ ਕੈਂਪ 19 ਮਾਰਚ ਨੂੰ ਲਗਾਇਆ ਜਾ ਰਿਹਾ ਹੈ।

ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਮੱਛੀ ਪਾਲਣ ਵਿਭਾਗ ਵਲੋਂ ਇੱਕ ਦਿਨਾਂ ਟ੍ਰੇਨਿੰਗ ਕੈਂਪ 19 ਮਾਰਚ ਨੂੰ ਲਗਾਇਆ ਜਾ ਰਿਹਾ ਹੈ।
        ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਕੈਂਪ ਵਿੱਚ ਵਿਭਾਗ ਦੇ ਅਫਸਰਾਂ ਵਲੋਂ ਅਤੇ ਅਗਾਂਹਵਧੂ ਮੱਛੀ ਪਾਲਕਾਂ ਵਲੋਂ ਮੱਛੀ ਪਾਲਣ ਕਿੱਤੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਜਿਸ ਵਿੱਚ ਮੱਛੀ ਦੀ ਖੁਰਾਕ, ਮੱਛੀ ਤਲਾਬ ਦੇ ਪਾਣੀ ਦੀ ਗੁਣਵੱਤਾ ਅਤੇ ਰੱਖ-ਰਖਾਵ, ਮੱਛੀਆਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ, ਮੱਛੀ ਦਾ ਮੰਡੀਕਰਨ ਅਤੇ ਮੱਛੀ ਪਾਲਣ ਨਾਲ ਸਬੰਧਤ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੀਨੀਅਰ ਮੱਛੀ ਪਾਲਣ ਅਫਸਰ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।