
ਸਰਬੱਤ ਦਾ ਭਲਾ ਟਰੱਸਟ ਨੇ ਗੁਰਦੁਆਰਾ ਬੀਬੀ ਭਾਨੀ ਜੀ ਦੀ ਪ੍ਰਬੰਧਕ ਕਮੇਟੀ ਨੂੰ ਸਪੁਰਦ ਕੀਤਾ ਡੈਡ ਬਾਡੀ ਫਰੀਜ਼ਰ
ਐਸ ਏ ਐਸ ਨਗਰ, 28 ਫਰਵਰੀ- ਸਮਾਜ ਸੇਵਾ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਟਰਸਟੀ ਡਾਕਟਰ ਐਸਪੀਐਸ ਉਬਰਾਏ ਦੀ ਅਗਵਾਈ ਹੇਠ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੇ ਤਹਿਤ ਫੇਜ਼-7 ਵਿਖੇ ਸਥਿਤ ਗੁਰਦੁਆਰਾ ਬੀਬੀ ਭਾਨੀ ਜੀ ਦੀ ਪ੍ਰਬੰਧਕ ਕਮੇਟੀ ਨੂੰ ਡੈਡ ਬਾਡੀ ਫਰੀਜਰ (ਮੋਰਚਰੀ ਬਾਕਸ) ਸਪੁਰਦ ਕੀਤਾ ਗਿਆ। ਇਸ ਮੌਕੇ ਟਰਸਟ ਦੇ ਜਿਲ੍ਹਾ ਪ੍ਰਧਾਨ ਕਵਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਟਰਸਟ ਵਲੋਂ ਵਾਰਡ ਨੰਬਰ-12 ਦੇ ਕੌਂਸਲਰ ਪਰਮਜੀਤ ਸਿੰਘ
ਐਸ ਏ ਐਸ ਨਗਰ, 28 ਫਰਵਰੀ- ਸਮਾਜ ਸੇਵਾ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਟਰਸਟੀ ਡਾਕਟਰ ਐਸਪੀਐਸ ਉਬਰਾਏ ਦੀ ਅਗਵਾਈ ਹੇਠ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੇ ਤਹਿਤ ਫੇਜ਼-7 ਵਿਖੇ ਸਥਿਤ ਗੁਰਦੁਆਰਾ ਬੀਬੀ ਭਾਨੀ ਜੀ ਦੀ ਪ੍ਰਬੰਧਕ ਕਮੇਟੀ ਨੂੰ ਡੈਡ ਬਾਡੀ ਫਰੀਜਰ (ਮੋਰਚਰੀ ਬਾਕਸ) ਸਪੁਰਦ ਕੀਤਾ ਗਿਆ। ਇਸ ਮੌਕੇ ਟਰਸਟ ਦੇ ਜਿਲ੍ਹਾ ਪ੍ਰਧਾਨ ਕਵਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਟਰਸਟ ਵਲੋਂ ਵਾਰਡ ਨੰਬਰ-12 ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਦੇ ਯਤਨਾਂ ਸਦਕਾ ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਮੌਜੂਦਗੀ ਵਿੱਚ ਇਹ ਫਰੀਜਰ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਪਹਿਲਾਂ ਵੀ ਲੋੜਵੰਦਾਂ ਅਤੇ ਜਰੂਰਤਮੰਦਾਂ ਦੀ ਸਹਾਇਤਾ ਦੇ ਲਈ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਹੈਪੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਦੱਸਿਆ ਗਿਆ ਸੀ ਕਿ ਇਸ ਏਰੀਏ ਵਿੱਚ ਡੈਡ ਬਾਡੀ ਫਰੀਜਰ ਦੀ ਲੋੜ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਨਾਲ ਸੰਪਰਕ ਕੀਤਾ ਸੀ ਜਿਹਨਾਂ ਵਲੋਂ ਇਹ ਫਰੀਜਰ ਮੁਹਈਆ ਕਰਵਾਇਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਬੀਬੀ ਭਾਨੀ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਮਹਿੰਦਰ ਸਿੰਘ ਸਾਹਨੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰੈਸ ਸਕੱਤਰ ਪਰਦੀਪ ਸਿੰਘ ਹੈਪੀ, ਮੈਂਬਰ ਮੱਖਣ ਸਿੰਘ, ਉੱਤਮਜੀਤ ਸਿੰਘ, ਰੁਪਿੰਦਰ ਸਿੰਘ, ਦਰਸ਼ਨ ਸਿੰਘ, ਅਨਮੋਲ ਮੈਣੀ, ਬਲਵਿੰਦਰ ਸਿੰਘ, ਤੇਜਾ ਸਿੰਘ, ਜੋਗਿੰਦਰ ਸਿੰਘ, ਦੀਪਕ ਮਲਹੋਤਰਾ ਵੀ ਹਾਜ਼ਰ ਸਨ।
