4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਬਦਲੀਆਂ ਦੇ ਸੰਬੰਧ ਵਿੱਚ ਹੋਈ ਮੀਟਿੰਗ।
ਗੜਸ਼ੰਕਰ- 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੇ ਮੈਂਬਰਾਂ ਦੀ ਬਦਲੀਆਂ ਨੂੰ ਲੈਕੇ ਅਹਿਮ ਮੀਟਿੰਗ ਗਾਂਧੀ ਪਾਰਕ, ਗੜ੍ਹਸ਼ੰਕਰ ਵਿਖੇ ਹੋਈ। ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕੇ ਨਵੇਂ ਸੈਸ਼ਨ ਦੌਰਾਨ ਆਮ ਬਦਲੀਆਂ ਵਿੱਚ 4161 ਅਧਿਆਪਕਾਂ ਨੂੰ ਵੀ ਮੌਕਾ ਦਿੱਤਾ ਜਾਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ 4161 ਯੂਨੀਅਨ ਦੇ ਮੀਤ ਪ੍ਰਧਾਨ ਬਲਕਾਰ ਸਿੰਘ ਮੰਘਾਣੀਆ,ਸੰਦੀਪ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਰੋਸਾ ਦਿੱਤਾ ਸੀ ਕੇ ਅਗਾਮੀ ਸੈਸ਼ਨ ਦੌਰਾਨ 4161 ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇਗਾ, ਸੋ ਸਿੱਖਿਆ ਮੰਤਰੀ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਨ।
ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਲੁਧਿਆਣਾ ਨੇ ਕਿਹਾ ਕੇ ਅਧਿਆਪਕ 200-250 ਕਿਲੋਮੀਟਰ ਦੂਰ ਨੌਕਰੀ ਕਰ ਰਹੇ ਹਨ ਜਦੋਂ ਕੇ ਉਹਨਾਂ ਦੇ ਪਿੱਤਰੀ ਜਿਲ੍ਹਿਆਂ ਵਿੱਚ ਵੱਡੀ ਪੱਧਰ 'ਤੇ ਅਸਾਮੀਆਂ ਖਾਲੀ ਹਨ।
ਅਧਿਆਪਕ ਆਗੂਆਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਹੁਤ ਵਾਰ ਇਹ ਗੱਲ ਦੁਹਰਾਈ ਹੈ ਕਿ ਜਿਹੜੇ ਮੁਲਾਜ਼ਮ ਦੂਰ ਦੁਰਾਡੇ ਸੇਵਾਵਾਂ ਦੇ ਰਹੇ ਹਨ ਉਹਨਾਂ ਨੂੰ ਆਪੋ - ਆਪਣੇ ਜਿਲ੍ਹਿਆਂ ਦੇ ਵਿੱਚ ਭੇਜਿਆ ਜਾਵੇਗਾ।
ਇਸ ਦੌਰਾਨ ਦਲਵਿੰਦਰ ਸਿੰਘ, ਮਨਪ੍ਰੀਤ ਬੋਹਾ, ਬੱਗਾ ਸਿੰਘ, ਕੁਲਦੀਪ ਸਿੰਘ ਆਦਿ ਅਧਿਆਪਕ ਸਾਥੀ ਹਾਜਰ ਸਨ।