ਲੱਧੇਵਾਲ ਸਕੂਲ ਵਿਖੇ ਮਨਾਇਆ ਗਿਆ ਹੋਲੇ ਮਹੱਲੇ ਦਾ ਪਵਿੱਤਰ ਦਿਹਾੜਾ

ਹੁਸ਼ਿਆਰਪੁਰ- ਸ਼ਹੀਦਾਂ ਦੀ ਪਾਵਨ ਧਰਤੀ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਖਾਲਸਾਈ ਜਾਹੋ- ਜਹਾਲ ਦਾ ਪ੍ਰਤੀਕ ਹੋਲਾ ਮਹੱਲਾ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਵੱਲੋਂ ਗਤਕਾ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਹਾਜ਼ਰ ਅਧਿਆਪਕਾਂ ਵੱਲੋਂ ਅੰਮ੍ਰਿਤਮਈ ਬਾਣੀ ਦਾ ਪਾਠ ਕੀਤਾ ਗਿਆ।

ਪ੍ਰਿੰਸੀਪਲ ਰਾਜਵਿੰਦਰ ਕੌਰ ਜੀ ਨੇ ਰੰਗ ਲਗਾ ਕੇ ਸਭ ਨੂੰ ਹੋਲੇ ਮਹੱਲੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਇਤਿਹਾਸਿਕ ਦਿਹਾੜੇ ਮਨਾਏ ਜਾਂਦੇ ਹਨ|
 ਤਾਂ ਕਿ ਵਿਦਿਆਰਥੀਆਂ ਵਿਚ  ਉੱਚ- ਪੱਧਰੀ ਦੁਨਿਆਵੀ ਵਿਦਿਆ ਦੇ ਗੁਰਬਾਣੀ ਦੇ ਚਾਨਣ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਸਾਰੇ ਸਟਾਫ ਨੇ ਮਿਲ ਕੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।