ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹੋਲਾ ਮਹੱਲਾ ਨੂੰ ਸਮਰਪਿਤ ਲਗਾਇਆ ਗਿਆ ਅੱਖਾਂ ਦਾ ਮੁਫਤ ਅਪਰੇਸ਼ਨ ਕੈਂਪ।

ਨਵਾਂਸ਼ਹਿਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹੋਲਾ ਮਹੱਲਾ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ ਸਾਹਿਬਜਾਦੇ ਸੇਵਕ ਜੱਥਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਸਰਹਾਲਾ ਖੁਰਦ ਵਿਖੇ ਲਗਾਇਆ ਗਿਆ। ਕੈਂਪ ਦੀ ਅਰੰਭਤਾ ਸਮੇਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਉਪਰੰਤ ਇਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਸੈਂਟਰ ਅਤੇ ਐਜੂਕੇਸ਼ਨਲ ਟ੍ਰਸਟ ਦੇ ਪ੍ਰਧਾਨ ਸ: ਕੁਲਵਿੰਦਰ ਸਿੰਘ ਢਾਹਾਂ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।

ਨਵਾਂਸ਼ਹਿਰ- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹੋਲਾ ਮਹੱਲਾ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ  ਅੱਜ ਸਾਹਿਬਜਾਦੇ ਸੇਵਕ ਜੱਥਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਸਰਹਾਲਾ ਖੁਰਦ ਵਿਖੇ ਲਗਾਇਆ ਗਿਆ। ਕੈਂਪ ਦੀ ਅਰੰਭਤਾ ਸਮੇਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਉਪਰੰਤ ਇਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਸੈਂਟਰ ਅਤੇ ਐਜੂਕੇਸ਼ਨਲ ਟ੍ਰਸਟ ਦੇ ਪ੍ਰਧਾਨ ਸ: ਕੁਲਵਿੰਦਰ ਸਿੰਘ ਢਾਹਾਂ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।
   ਕੈਂਪ ਦਾ ਉਦਘਾਟਨ ਕਰਨ ਉਪਰੰਤ ਕੁਲਵਿੰਦਰ ਸਿੰਘ ਢਾਹਾਂ ਨੇ ਵੱਡੀ ਗਿਣਤੀ ਵਿੱਚ ਹਾਜਰ ਸੰਗਤਾਂ, ਲੋੜਵੰਦ ਮਰੀਜਾਂ ਅਤੇ ਉਨਾਂ ਨਾਲ ਆਏ ਰਿਸ਼ਤੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਲੋੜਵੰਦਾਂ ਲਈ ਅੱਖਾਂ ਦੇ ਮੁਫਤ ਕੈਂਪ ਲਗਾਉਣੇ ਸ਼ਾਇਦ ਮਾਨਵਤਾ ਦੇ ਭਲੇ ਲਈ ਸਭ ਤੋਂ ਉੱਤਮ ਸੇਵਾ ਹੈ| ਜਿਸ ਨਾਲ ਕਿ   ਉਨਾਂ ਲੋਕਾਂ ਨੂੰ ਨਵੇਂ ਸਿਰਿਉਂ ਅੱਖਾਂ ਦੀ ਰੋਸ਼ਨੀ ਪ੍ਰਾਪਤ ਹੁੰਦੀ ਹੈ| ਜੋ ਕਿ ਅਪਰੇਸ਼ਨ ਦਾ ਖਰਚਾ ਕਰਨ ਤੋਂ ਅਸਮਰੱਥ ਹੁੰਦੇ ਹਨ।  
ਉਨਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਕਰਕੇ  ਮਨ ਨੂੰ ਇਕ ਅਲੌਕਿਕ ਅਨੰਦ ਅਤੇ ਸਕੂਨ ਮਿਲਦਾ ਹੈ । ਇਸ ਮੌਕੇ ੳਨਾ ਕਿਹਾ ਕਿ  ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੇਵਾ ਦੇ ਖੇਤਰ ਵਿਚ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ । ਅਜਿਹੀਆਂ ਸੰਸਥਾਵਾਂ ਨਾਲ ਜੁੜ ਕੇ ਉਹ ਮਾਣ ਮਹਿਸੂਸ ਕਰਦੇ ਹਨ। ਇਸ ਮੌਕੇ ਇਸ ਕੈਂਪ ਦੌਰਾਨ ਅਪਰੇਸ਼ਨ ਯੋਗ ਪਾਏ ਗਏ ਮਰੀਜਾਂ ਦੇ ਅਪਰੇਸ਼ਨ ਕਰਾਉਣ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧਤਾ ਪ੍ਰਗਟਾਈ। 
ਉਨਾ ਕਿਹਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਨਾਲ-ਨਾਲ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵੀ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਏਗਾ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਵੀ ਸੁਸਾਇਟੀਆਂ  ਨੂੰ ਸਮਾਜ ਭਲਾਈ ਅਤੇ ਸੇਵਾ ਦੇ ਕੰਮਾਂ  ਵਿਚ ਹਰ ਤਰਾਂ ਦਾ ਸਹਿਯੋਗ ਦੇਣ ਦੀ ਗੱਲ ਵੀ ਕਹੀ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਸ: ਕੁਲਵਿੰਦਰ ਸਿੰਘ ਢਾਹਾਂ ਨੂੰ ਜੀ ਆਇਆਂ ਕਿਹਾ ਅਤੇ ਨਾਲ ਹੀ ਉਨਾਂ ਦੇ ਅਦਾਰੇ ਗੁਰੂ ਨਾਨਕ ਮਿਸ਼ਨ ਟਰੱਸਟ ਵਲੋਂ ਇਲਾਕੇ ਵਿਚ  ਸਿਹਤ ਅਤੇ ਵਿਦਿਅਕ ਖੇਤਰ ਵਿਚ ਵੱਡੇ ਪੱਧਰ ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਵਿਸ਼ੇਸ਼ ਸਰਾਹਨਾ ਕੀਤੀ।
ਇਸ ਮੌਕੇ ਸਾਹਿਬਜਾਦੇ ਸੇਵਕ ਜੱਥਾ ਦੇ ਮੁੱਖੀ ਗੁਰਜਿੰਦਰ ਸਿੰਘ ਖਾਲਸਾ ਅਤੇ ਸਰਪੰਚ ਜਸਵਿੰਦਰ ਸਿੰਘ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਵਲੋਂ ਪਿੰਡ ਇਲਾਕੇ ਦੀਆਂ ਸੰਗਤਾਂ ਲਈ ਇਸ ਕੈਂਪ ਨੂੰ ਲਗਾਉਣ ਅਤੇ ਮਰੀਜਾਂ ਲਈ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਭਾਈ ਘਨ੍ਹਈਆ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ। 
ਕੈਂਪ ਦੀ ਸੰਪੂਰਨਤਾ ਤੇ ਸੁਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਡਾਕਟਰ ਮਨਦੀਪ ਕੌਰ ਦੀ ਅਗਵਾਈ ਹੇਠ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਦੀ ਟੀਮ ਵਲੋਂ ਕਰੀਬ 160 ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਜਿੰਨ੍ਹਾਂ ਵਿਚੋਂ 30 ਦੇ ਕਰੀਬ ਅਪ੍ਰੇਸ਼ਨ ਯੋਗ ਮਰੀਜ ਪਾਏ ਗਏ ਅਤੇ 65 ਲੋਕਾਂ ਲਈ ਐਨਕਾਂ ਦਾ ਪ੍ਰਬੰਧ ਕੀਤਾ ਜਾਵੇਗਾ।  ਮਰੀਜਾਂ ਦੇ ਅਪਰੇਸ਼ਨ 19 ਮਾਰਚ ਤੋਂ ਬਾਅਦ ਕਰਵਾਏ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ, ਮਨਮੋਹਨ ਸਿੰਘ ਕੰਵਲ, ਦਿਲਬਾਗ ਸਿੰਘ, ਹਰਪ੍ਰੀਤ ਸਿੰਘ ਹੈਪੀ,  ਦਰਸ਼ਨ ਸਿੰਘ ਸੈਣੀ, ਸੁਰਿੰਦਰ ਸਿੰਘ, ਮਨੀਸ਼ ਸਿੰਘ,  ਜਸਵੀਰ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਸਤਵਿੰਦਰ ਸਿੰਘ, ਸਿਮਰਪਾਲ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਮਨਵੀਰ ਸਿੰਘ, ਚਮਕੌਰ ਸਿੰਘ, ਗੁਰਦੀਪ ਸਿੰਘ  ਅਨਮੋਲ ਸਿੰਘ,  ਖੁਸ਼ਪ੍ਰੀਤ ਸਿੰਘ, ਅਨੰਦਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਬਾਬਾ ਨਿਰੰਜਨ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ ਅਤੇ ਹੋਰ ਵੀ ਮੈਂਬਰ ਮੌਜੂਦ ਸਨ।