ਸੁਲਤਾਨਪੁਰ ਲੋਧੀ ਦੇ ਹਲਕਾ ਕੋਆਰਡੀਨੇਟਰ ਕੰਵਰ ਇਕਬਾਲ ਸਿੰਘ, ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਅਤੇ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ ਨੇ ਸਮੂਹ ਬਲਾਕ ਪ੍ਰਧਾਨਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕਪੂਰਥਲਾ (ਪੈਗਾਮ ਏ ਜਗਤ )- ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਕੋਆਰਡੀਨੇਟਰ ਸੁਲਤਾਨਪੁਰ ਲੋਧੀ ਨਿਯੁਕਤ ਹੋਏ ਪੰਜਾਬ ਦੇ ਸੀਨੀਅਰ ਲੀਡਰ ਅਤੇ ਕੌਮਾਂਤਰੀ ਪੰਜਾਬੀ ਸ਼ਾਇਰ ਕੰਵਰ ਇਕਬਾਲ ਸਿੰਘ (ਮੈਂਬਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵਿਭਾਗ ਚੰਡੀਗੜ੍ਹ, ਪੰਜਾਬ ਸਰਕਾਰ) ਸਮੇਤ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਅਤੇ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ ਦੀ ਪ੍ਰਧਾਨਗੀ ਹੇਠ ਮਾਰਕਿਟ ਕਮੇਟੀ ਸੁਲਤਾਨਪੁਰ ਲੋਧੀ ਦੇ ਕਾਨਫਰੰਸ ਹਾਲ ਵਿੱਚ ਹਲਕੇ ਦੇ ਸਾਰੇ ਹੀ ਬਲਾਕ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਨਵ ਨਿਯੁਕਤ ਹਲਕਾ ਕੋਆਰਡੀਨੇਟਰ ਕੰਵਰ ਇਕਬਾਲ ਸਿੰਘ ਸਮੇਤ ਸੱਜਣ ਸਿੰਘ ਚੀਮਾਂ ਅਤੇ ਲਲਿਤ ਸਕਲਾਨੀ ਇਤਿਆਦਿ ਨੇ ਪਾਰਟੀ ਹਾਈਕਮਾਨ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲਿਆ ਪ੍ਰਿੰਟਡ ਮੈਟਰ ਸਭਨਾਂ ਬਲਾਕ ਪ੍ਰਧਾਨਾਂ ਨੂੰ ਵੰਡਣ ਦੇ ਨਾਲ-ਨਾਲ ਖੁੱਲ੍ਹ ਕੇ ਉਨ੍ਹਾਂ ਸੰਗ ਵਿਚਾਰ ਵਟਾਂਦਰਾ ਵੀ ਕੀਤਾ।