ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਬੱਬਰ ਖ਼ਾਲਸਾ ਦੇ ਤਿੰਨ ਦਹਿਸ਼ਤੀ ਗ੍ਰਿਫ਼ਤਾਰ

ਮੁਹਾਲੀ, 15 ਮਾਰਚ- ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਮੁਹਾਲੀ ਨੇ ਸ਼ਨਿੱਚਰਵਾਰ ਨੂੰ ਤਿੰਨ ਮਸ਼ਕੂਕ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦਹਿਸ਼ਤਪਸੰਦ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਇੱਕ ਦਹਿਸ਼ਤੀ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਤੇ ਸ਼ੁਭਮ ਖੇਲਬੁਦੇ (ਦੋਵੇਂ ਨਾਂਦੇੜ, ਮਹਾਰਾਸ਼ਟਰ ਨਾਲ ਸਬੰਧਤ) ਅਤੇ ਰੋਪੜ ਦੇ ਨੂਰਪੁਰ ਬੇਦੀ ਦੇ ਗੁਰਦੀਪ ਸਿੰਘ ਉਰਫ਼ ਦੀਪਾ ਵਜੋਂ ਹੋਈ ਹੈ।

ਮੁਹਾਲੀ, 15 ਮਾਰਚ- ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਮੁਹਾਲੀ ਨੇ ਸ਼ਨਿੱਚਰਵਾਰ ਨੂੰ ਤਿੰਨ ਮਸ਼ਕੂਕ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦਹਿਸ਼ਤਪਸੰਦ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਇੱਕ ਦਹਿਸ਼ਤੀ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਤੇ ਸ਼ੁਭਮ ਖੇਲਬੁਦੇ (ਦੋਵੇਂ ਨਾਂਦੇੜ, ਮਹਾਰਾਸ਼ਟਰ ਨਾਲ ਸਬੰਧਤ) ਅਤੇ ਰੋਪੜ ਦੇ ਨੂਰਪੁਰ ਬੇਦੀ ਦੇ ਗੁਰਦੀਪ ਸਿੰਘ ਉਰਫ਼ ਦੀਪਾ ਵਜੋਂ ਹੋਈ ਹੈ।
ਇਨ੍ਹਾਂ ਵਿਚੋਂ ਜਗਜੀਤ ਸਿੰਘ ਉਰਫ਼ ਜੱਗੀ ਮਹਾਰਾਸ਼ਟਰ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਸਹਿ-ਮੁਲਜ਼ਮ ਹੈ। ਉਸ ਨੇ ਕਥਿਤ ਤੌਰ ‘ਤੇ 10 ਫਰਵਰੀ ਨੂੰ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ ਨਿਸ਼ਾਨੇਬਾਜ਼ਾਂ ਲਈ ਲੌਜਿਸਟਿਕਸ, ਸੇਫਹਾਊਸ ਅਤੇ ਤਾਲਮੇਲ ਦੀ ਸਹੂਲਤ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਇਨ੍ਹਾਂ ਕੋਲੋਂ 8 ਜ਼ਿੰਦਾ ਕਾਰਤੂਸਾਂ ਵਾਲੀ ਇੱਕ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸਾਂ ਵਾਲੀ ਇੱਕ ਪੰਪ-ਐਕਸ਼ਨ ਗੰਨ ਬਰਾਮਦ ਕੀਤੀ ਗਈ ਹੈ। ਜਾਂਚ ਵਿੱਚ ਰਿੰਦਾ ਦੇ ਇੱਕ ਪੁਰਾਣੇ ਸਾਥੀ, ਜੇਲ੍ਹ ਵਿੱਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ ਹੈ, ਜਿਸ ਨੇ ਮੁਲਜ਼ਮਾਂ ਲਈ ਪੰਜਾਬ ਵਿੱਚ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ।
ਇਸ ਸਬੰਧ ਵਿਚ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।