ਰਿਆਤ ਬਾਹਰਾ ਐਜੂਕੇਸ਼ਨ ਸਿਟੀ ‘ਚ ਮਹਿਲਾ ਸਸ਼ਕਤੀਕਰਨ ‘ਤੇ ਪ੍ਰੋਗਰਾਮ

ਹੁਸ਼ਿਆਰਪੁਰ- ਰਿਆਤ ਬਾਹਰਾ ਐਜੂਕੇਸ਼ਨ ਸਿਟੀ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਮਹਿਲਾ ਸਸ਼ਕਤੀਕਰਨ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਹਿਲਾਵਾਂ ਦੇ ਯੋਗਦਾਨ, ਉਪਲਬਧੀਆਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਨਮਾਨਿਤ ਕੀਤਾ ਗਿਆ।

ਮੁੱਖ ਮਹਿਮਾਨ ਅਵਿਨਾਸ਼ ਰਾਏ ਖੰਨਾ ਨੇ ਮਹਿਲਾਵਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਸਮਾਜ ਦੀ ਤਰੱਕੀ ਮਹਿਲਾਵਾਂ ਦੇ ਬਿਨਾਂ ਸੰਭਵ ਨਹੀਂ। ਉਨ੍ਹਾਂ ਨੇ ਸਿੱਖਿਆ ਅਤੇ ਆਤਮਨਿਰਭਰਤਾ ਨੂੰ ਮਹਿਲਾ ਸਸ਼ਕਤੀਕਰਨ ਦਾ ਆਧਾਰ ਦੱਸਿਆ।
ਇਸ ਮੌਕੇ  ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਕਿਹਾ ਕਿ ਇਹ ਪ੍ਰੋਗਰਾਮ ਮਹਿਲਾਵਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਅਤੇ ਸਮਾਨਤਾ ਤੇ ਜਾਗਰੂਕਤਾ ਨੂੰ ਵਧਾਵਣ ਲਈ ਹੈ। ਉਨ੍ਹਾਂ ਨੇ ਸੰਸਥਾ ਵਿੱਚ ਮਹਿਲਾਵਾਂ ਦੀ ਉਪਲਬਧੀਆਂ ਦੀ ਵੀ ਸਲਾਹਣਾ ਕੀਤੀ। ਇਸ ਮੌਕੇ  2008 ਤੋਂ ਰਿਆਤ ਬਾਹਰਾ ਗਰੁੱਪ ਨਾਲ ਜੁੜੀਆਂ ਮਹਿਲਾ ਕਰਮਚਾਰੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ। ਇਸ ਮੌਕੇ  ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਨੇ ਵੀ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ.