ਖਾਲਸਾ ਕਾਲਜ ਮਾਹਿਲਪੁਰ ਵਿੱਚ ਬੀਸੀਏ ਕੋਰਸ ਦੇ ਸ‌ਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ 18 ਮਾਰਚ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਸੀਏ ਦੇ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਮਾਹਿਲਪੁਰ 18 ਮਾਰਚ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀਸੀਏ ਦੇ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਸੀਏ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਸਾਹਿਲ ਕੁਮਾਰ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਜੈਸਮੀਨ ਬੈਸ ਨੇ 78 ਫੀਸਦੀ ਅੰਕਾਂ ਨਾਲ ਦੂਜਾ ਅਤੇ ਲਵਦੀਪ ਬੱਧਨ ਨੇ 75 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
 ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਉਕਤ ਸਮੈਸਟਰ ਦੇ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਇਸ ਮੌਕੇ ਪ੍ਰਿੰਸੀਪਲ ਸਮੇਤ ਕੰਪਿਊਟਰ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।