ਪੁਲੀਸ ਵੱਲੋਂ 130 ਗ੍ਰਾਮ ਹੈਰੋਇਨ ਸਮੇਤ ਇੱਕ ਸਮਗਲਰ ਕਾਬੂ

ਐਸ ਏ ਐਸ ਨਗਰ, 13 ਮਾਰਚ - ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਨੇ 1 ਹੈਰੋਇਨ ਸਮਗਲਰ ਨੂੰ 130 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਐਸ ਏ ਐਸ ਨਗਰ, 13 ਮਾਰਚ - ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਨੇ 1 ਹੈਰੋਇਨ ਸਮਗਲਰ ਨੂੰ 130 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਵਲੋਂ ਏ. ਡੀ. ਜੀ. ਪੀ. ਰੂਪਨਗਰ ਰੇਂਜ ਸz. ਜਸਕਰਨ ਸਿੰਘ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹ ਜਿਸਦੇ ਤਹਿਤ ਟੀਮ ਇੰਚਾਰਜ ਐਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਸਾਵਤਰੀ ਗਰੀਨ ਵੀ. ਆਈ. ਪੀ. ਰੋਡ ਜੀਰਕਪੁਰ ਦੇ ਟਾਵਰ ਨੰਬਰ 5 ਨੇੜੇ ਮੌਜੂਣ ਸੀ ਜਦੋਂ ਇਤਲਾਹ ਮਿਲੀ ਸੀ ਕਿ ਰਵੀ ਕੁਮਾਰ ਉਰਫ ਕਾਲਾ ਵਾਸੀ ਪਿੰਡ ਸਾਰਕਪੁਰ, ਥਾਣਾ ਮੁਲਾਨਾ ਜਿਲ੍ਹਾ ਅੰਬਾਲਾ (ਹਰਿਆਣਾ) ਜੋ ਸਾਵਤਰੀ ਗਰੀਨ ਦੇ ਟਾਵਰ ਨੰਬਰ 5 ਦੇ ਮਕਾਨ ਵਿਚ ਕਿਰਾਏ ਤੇ ਰਹਿ ਰਿਹਾ ਹੈ, ਹੈਰੋਇਨ ਦੀ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਹੁਣੇ ਇੱਥੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਉਣ ਵਾਲਾ ਹੈ।
ਬੁਲਾਰੇ ਨੇ ਦੱਸਿਆ ਕਿ ਇਤਲਾਹ ਪੱਕੀ ਅਤੇ ਭਰੋਸੇਯੋਗ ਹੋਣ ਤੇ ਰਵੀ ਕੁਮਾਰ ਦੇ ਖਿਲਾਫ ਥਾਣਾ ਜੀਰਕਪੁਰ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 21/61/85 ਤਹਿਤ ਮਾਮਲਾ ਦਰਜ ਕਰਵਾ ਕੇ ਨਾਕਾਬੰਦੀ ਕੀਤੀ ਗਈ ਅਤੇ ਰਵੀ ਕੁਮਾਰ ਨੂੰ 130 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।