ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀਆਂ ਸਾਰੀਆਂ ਚਾਰ ਸੀਟਾਂ ਜਿੱਤੇਗੀ : ਪਠਾਣਮਾਜਰਾ

(ਪਟਿਆਲਾ)16 ਨਵੰਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਵਾਲੀਆਂ ਹਨ, ਜਿਹਨਾਂ ਵਿੱਚ ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਤੇ ਬਰਨਾਲਾ ਸੀਟ ਸ਼ਾਮਿਲ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਜਲੰਧਰ (ਪੱਛਮੀ) ਵਾਂਗ ਵੱਡੀ ਜਿੱਤ ਪ੍ਰਾਪਤ ਕਰੇਗੀ।

ਪਠਾਨਮਾਜਰਾ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ। ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ। ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ​​ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ। 
ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ ‘ਤੇ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ।