
ਡੀ.ਟੀ.ਐੱਫ਼. ਵਲੋਂ 25 ਮਾਰਚ ਦੇ ਵਿਧਾਨ ਸਭਾ ਵੱਲ੍ਹ ਮਾਰਚ ਦੀ ਤਿਆਰੀ ਲਈ ਕੀਤੀ ਮੀਟਿੰਗ
ਗੜਸ਼ੰਕਰ, 19 ਮਾਰਚ- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ੍ਹ ਕੀਤੇ ਜਾਣ ਵਾਲ਼ੇ ਰੋਸ ਮਾਰਚ ਦੀਆਂ ਤਿਆਰੀਆਂ ਸੰਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋ ਇੱਕ ਮੀਟਿੰਗ ਬਲਾਕ ਪ੍ਰਧਾਨਾਂ ਵਿਨੇ ਕੁਮਾਰ ਅਤੇ ਪ੍ਰਦੀਪ ਸਿੰਘ ਦੀ ਪ੍ਰਧਾਨਗੀ ਗਾਂਧੀ ਪਾਰਕ ਵਿਖੇ ਕੀਤੀ ਗਈ।
ਗੜਸ਼ੰਕਰ, 19 ਮਾਰਚ- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 25 ਮਾਰਚ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ੍ਹ ਕੀਤੇ ਜਾਣ ਵਾਲ਼ੇ ਰੋਸ ਮਾਰਚ ਦੀਆਂ ਤਿਆਰੀਆਂ ਸੰਬੰਧੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋ ਇੱਕ ਮੀਟਿੰਗ ਬਲਾਕ ਪ੍ਰਧਾਨਾਂ ਵਿਨੇ ਕੁਮਾਰ ਅਤੇ ਪ੍ਰਦੀਪ ਸਿੰਘ ਦੀ ਪ੍ਰਧਾਨਗੀ ਗਾਂਧੀ ਪਾਰਕ ਵਿਖੇ ਕੀਤੀ ਗਈ।
ਇਸ ਮੌਕੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਅਤੇ ਮਨਜੀਤ ਸਿੰਘ ਬੰਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਰਹਿੰਦਾ ਦੂਜਾ ਭਾਗ ਠੰਡੇ ਬਸਤੇ ਵਿੱਚ ਪਾਇਆ ਹੋਇਆ ਹੈ ਜਦਕਿ ਕੇਂਦਰ ਸਰਕਾਰ ਵੱਲੋਂ ਅੱਠਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕਰ ਦਿੱਤੀ ਗਈ ਹੈ।
ਡੀ.ਟੀ.ਐਫ ਆਗੂ ਜਗਦੀਪ ਕੁਮਾਰ ਅਤੇ ਜਰਨੈਲ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਕੇ ਹੁਣ ਇਸਨੂੰ ਕੇਂਦਰ ਸਰਕਾਰ ਨਾਲ ਨੂੜਿਆ ਜਾ ਰਿਹਾ ਹੈ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਨਿਗੂਣੀ ਜਿਹੀ ਤਨਖਾਹ ਵਧਾ ਕੇ ਧੋਖਾ ਕੀਤਾ ਹੈ, ਕੋਈ ਵੀ ਪੱਕੇ ਮੁਲਾਜ਼ਮਾਂ ਵਾਲਾ ਲਾਭ ਨਹੀਂ ਦਿੱਤਾ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੁਗਣੇ ਕਰਨ ਦੇ ਆਪਣੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ, ਪੇਂਡੂ ਭੱਤਾ ਤੇ ਬਾਰਡਰ ਖੇਤਰ ਭੱਤੇ ਸਮੇਤ ਬਾਕੀ ਭੱਤੇ ਜਾਮ ਕੀਤੇ ਹੋਏ ਨੇ, ਤਨਖਾਹ ਕਮਿਸ਼ਨ ਦੇ 5 ਸਾਲ 6 ਮਹੀਨੇ ਦੇ ਬਕਾਏ ਯਕਮੁਸ਼ਤ ਅਦਾ ਕਰਨ ਦੀ ਬਜਾਏ 42 ਅਤੇ 36 ਮਹੀਨਿਆਂ ਵਿੱਚ ਦੇਣ ਦੀ ਖੋਖਲੀ ਨੀਤੀ ਅਪਣਾਈ ਜਾ ਰਹੀ ਹੈ|
ਕੇਂਦਰ ਨਾਲੋਂ 13 ਪ੍ਰਤੀਸ਼ਤ ਮਹਿਗਾਈ ਭੱਤਾ ਘੱਟ ਦੇ ਕੇ ਇਸ ਨੂੰ ਡੀ-ਲਿੰਕ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਈ.ਏ.ਐੱਸ. ਅਫਸਰਾਂ ਨੂੰ ਸਭ ਕੁਝ ਦਿੱਤਾ ਜਾ ਰਿਹਾ ਹੈ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਦੱਬੇ ਹੋਏ ਹਨ, 01.01.2016 ਨੂੰ ਤਨਖਾਹ ਤੇ ਪੈਨਸ਼ਨ ਫ਼ਿਕਸ ਕਰਨ ਸਮੇਂ ਬਣਦੇ 125% ਮਹਿੰਗਾਈ ਭੱਤੇ ਨੂੰ ਆਧਾਰ ਨਹੀਂ ਮੰਨਿਆ ਜਾ ਰਿਹਾ, ਮੁਲਾਜ਼ਮਾਂ ਨੂੰ ਮਿਲ ਰਹੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਸੋਧਣ ਦੇ ਨਾਂ 'ਤੇ ਬੰਦ ਕਰਕੇ ਰੱਖੇ ਹੋਏ ਹਨ, ਪ੍ਰੋਬੇਸ਼ਨ ਪੀਰੀਅਡ ਦੇ ਨਾਂ 'ਤੇ ਮੁਢਲੀ ਤਨਖਾਹ ਦੇ ਕੇ ਤਿੰਨ ਸਾਲ ਤੱਕ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ,
17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਜਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪ ਦਿੱਤੇ ਗਏ ਹਨ ਅਤੇ ਵਿਕਾਸ ਦੇ ਨਾਂ ਤੇ 200 ਰੁਪਏ ਜਜੀਆ ਪਹਿਲਾਂ ਮੁਲਾਜ਼ਮਾਂ ਅਤੇ ਹੁਣ ਪੈਨਸ਼ਨਰਾਂ ਤੋਂ ਵੀ ਵਸੂਲਿਆ ਜਾ ਰਿਹਾ ਹੈ। ਆਪਣੀਆਂ ਇਨ੍ਹਾਂ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਸਮੂਹ ਮੁਲਾਜ਼ਮ 25 ਮਾਰਚ ਨੂੰ ਮੋਹਾਲੀ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ੍ਹ ਮਾਰਚ ਕਰਨਗੇ ਜਿਸ ਵਿੱਚ ਤਹਿਸੀਲ ਗੜਸ਼ੰਕਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਿਲ ਕਰਵਾਉਣਦਾ ਫੈਸਲਾ ਕੀਤਾ ।
ਇਸ ਮੌਕੇ ਡੀਟੀਐਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਜਰਨੈਲ ਸਿੰਘ, ਜਸਵਿੰਦਰ ਸਿੰਘ,ਹਰਪਿੰਦਰ ਸਿੰਘ, ਹਰਬੰਸ ਲਾਲ,ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ, ਸਤਪਾਲ ਕਲੇਰ, ਹੰਸ ਰਾਜ ਗੜਸ਼ੰਕਰ ਅਤੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਸੰਦੀਪ ਸਿੰਘ ਗਿੱਲ ਅਤੇ ਬਲਕਾਰ ਸਿੰਘ ਮੰਗਾਣੀਆਂ ਆਦਿ ਆਗੂ ਵੀ ਹਾਜ਼ਰ ਸਨ।
