ਸ਼ਹੀਦੀ ਦਿਵਸ ‘ਤੇ ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਹੋਵੇਗਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ
ਹੁਸ਼ਿਆਰਪੁਰ- ਆਰ.ਟੀ.ਆਈ ਅਵੇਅਰਨੈਸ ਫੋਰਮ ਪੰਜਾਬ ਦੇ ਚੇਅਰਮੈਨ ਰਾਜੀਵ ਵਸ਼ਿਸ਼ਠ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਤਹਿਤ 21 ਮਾਰਚ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸ਼ੁਰੂਆਤ ਹੋਵੇਗੀ, ਜੋ 23 ਮਾਰਚ ਦੀ ਸਵੇਰ 9 ਵਜੇ ਸੰਪੰਨ ਹੋਵੇਗਾ।

ਰਾਜੀਵ ਵਸ਼ਿਸ਼ਠ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 21 ਮਾਰਚ ਦੀ ਸਵੇਰ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਹੋਵੇਗੀ। 23 ਮਾਰਚ ਨੂੰ ਸਵੇਰ 9 ਵਜੇ ਪਾਠ ਦੇ ਭੋਗ ਪੈਣਗੇ, ਜਿਸ ਤੋਂ ਬਾਅਦ 9 ਵਜੇ ਤੋਂ 10 ਵਜੇ ਤੱਕ ਕੀਰਤਨ ਕੀਤਾ ਜਾਵੇਗਾ। 10 ਵਜੇ ਤੋਂ 10:30 ਵਜੇ ਤੱਕ ਮੁੱਖ ਬੁਲਾਰੇ ਸੰਗਤ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਜਾਵੇਗਾ।
ਇਸ ਵਿਸ਼ੇਸ਼ ਮੌਕੇ ‘ਤੇ ਹਾਜ਼ਰ ਮੁੱਖ ਬੁਲਾਰੇ ਵਿਧਾਇਕ ਅੰਮ੍ਰਿਤਸਰ ਕੁੰਵਰ ਵਿਜੈ ਪ੍ਰਤਾਪ ਸਿੰਘ, ਏ.ਡੀ.ਸੀ ਅੰਮ੍ਰਿਤਸਰ ਮੇਜਰ ਅਮਿਤ ਸਰੀਨ, ਅਤੇ ਰਿਟਾਇਰਡ ਜ਼ਿਲ੍ਹਾ ਅਟਾਰਨੀ ਅਤੇ ਸੀਨੀਅਰ ਐਡਵੋਕੇਟ ਬੀ.ਐਸ. ਰਿਆੜ ਗੁਰੂ ਚਰਨਾਂ ਵਿਚ ਬੈਠੀ ਸੰਗਤ ਨੂੰ ਸੰਬੋਧਨ ਕਰਨਗੇ ਅਤੇ ਸ਼ਹੀਦਾਂ ਨੂੰ ਯਾਦ ਕਰਣਗੇ।
ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ, ਅਤੇ ਸਿੱਖਿਆ ਸ਼ਾਸਤਰੀ ਵੀ ਸ਼ਾਮਲ ਹੋਣਗੇ। ਇਸ ਆਯੋਜਨ ਦਾ ਉਦੇਸ਼ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜਾਣੂ ਕਰਾਉਣਾ ਹੈ।
ਰਾਜੀਵ ਵਸ਼ਿਸ਼ਠ ਨੇ ਸਮੂਹ ਇਲਾਕਾ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆ ਕੇ ਇਸ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ ਅਤੇ ਉਨ੍ਹਾਂ ਦੇ ਵਿਚਾਰ ਸਮਾਜ ਵਿੱਚ ਪ੍ਰਸਾਰਤ ਕੀਤੇ ਜਾ ਸਕਣ।