ਪੰਜਾਬੀ ਸਾਹਿਤ ਅਕਾਡਮੀ ਵੱਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਨਾਟਕ ਮੇਲੇ ਦਾ ਪੋਸਟਰ ਜਾਰੀ

ਲੁਧਿਆਣਾ, 19 ਮਾਰਚ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪ੍ਰੀਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ 23 ਤੋਂ 27 ਮਾਰਚ ਤੱਕ ਲੁਧਿਆਣਾ ਵਿਖੇ ਕਰਵਾਏ ਜਾ ਰਹੇ

ਲੁਧਿਆਣਾ, 19 ਮਾਰਚ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪ੍ਰੀਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ 23 ਤੋਂ 27 ਮਾਰਚ ਤੱਕ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਨਾਟ-ਮੇਲੇ ਦਾ ਪੋਸਟਰ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਰਹਿਨੁਮਾਨਈ ਹੇਠ ਨਿਰਮਲ ਜੌੜਾ, ਜਨਮੇਜਾ ਜੌਹਲ, ਸੰਜੀਵਨ ਸਿੰਘ, ਡਾ. ਹਰੀ ਸਿੰਘ ਜਾਚਕ, ਮਨਦੀਪ ਭੰਮਰਾ, ਤ੍ਰਿਲੋਚਨ ਸਿੰਘ, ਪ੍ਰਦੀਪ ਸ਼ਰਮਾ, ਮੋਹੀ ਅਮਰਜੀਤ ਸਿੰਘ, ਰੈਕਟਰ ਕਥੂਰੀਆ, ਐਮ. ਐਸ. ਭਾਟੀਆ ਵਲੋਂ ਇੱਥੇ ਹੋਈ ਇਕਤਰਤਾ ਦੌਰਾਨ ਜਾਰੀ ਕੀਤਾ ਗਿਆ।
ਇਸ ਮੌਕੇ ਪੰਜ ਦਿਨਾਂ ਆਯੋਜਨ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਗਿਆ ਅਤੇ ਆਯੋਜਨ ਨਾਲ ਜੁੜੇ ਕੰਮਾਂ ਲਈ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।