ਜੰਮੂ: ਐੱਨਆਈਏ ਵੱਲੋਂ 10 ਥਾਵਾਂ ’ਤੇ ਛਾਪੇਮਾਰੀ
ਜੰਮੂ, 19 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਘੁਸਪੈਠ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸਬੰਧੀ ਜੰਮੂ ਵਿੱਚ 10 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਐੱਨਆਈਏ ਨੇ ਦਿੱਲੀ ਹਾਈ ਕੋਰਟ ਵਿੱਚ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਜਵਾਬ ਦਾਇਰ ਕੀਤਾ ਹੈ।

ਐਨਆਈਏ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਾਵੇ ਕਿਉਂਕਿ ਇਹ ਬਰਕਰਾਰ ਨਹੀਂ ਹੈ। ਰਾਸ਼ਿਦ ਨੇ ਚੱਲ ਰਹੇ ਸੰਸਦ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਜਾਂ ਅੰਤਰਿਮ ਹਿਰਾਸਤ ਪੈਰੋਲ ਦੀ ਮੰਗ ਕੀਤੀ ਹੈ। ਪਟੀਸ਼ਨ ਕੱਲ੍ਹ ਨੂੰ ਸੁਣਵਾਈ ਲਈ ਸੂਚੀਬੱਧ ਹੈ।