ਪੰਜਾਬ ਦੇ ਪੀ. ਪੀ. ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਦੋ ਦਿਨਾਂ ਦੀ ਤਨਖਾਹ ਦਾਨ
ਐਸ. ਏ. ਐਸ. ਨਗਰ, 5 ਸਤੰਬਰ- ਪੰਜਾਬ ਦੇ ਪੀ. ਪੀ. ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਦੇਣ ਲਈ ਆਪਣੀ ਦੋ ਦਿਨਾਂ ਦੀ ਤਨਖਾਹ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਐਸ. ਏ. ਐਸ. ਨਗਰ, 5 ਸਤੰਬਰ- ਪੰਜਾਬ ਦੇ ਪੀ. ਪੀ. ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਦੇਣ ਲਈ ਆਪਣੀ ਦੋ ਦਿਨਾਂ ਦੀ ਤਨਖਾਹ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਪੀ. ਪੀ. ਐਸ. ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਡੀ. ਐਸ. ਪੀ. ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਬਹੁਤ ਸਾਰੇ ਪਰਿਵਾਰਾਂ ਲਈ ਭਾਰੀ ਨੁਕਸਾਨ ਅਤੇ ਮੁਸੀਬਤਾਂ ਦਾ ਕਾਰਨ ਬਣਿਆ ਹੈ। ਇਸ ਕਾਰਨ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹੜ੍ਹ ਪੀੜਤ ਵੱਡੀ ਮੁਸ਼ਕਿਲ ਵਿੱਚੋਂ ਲੰਘ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿੱਚ ਅਸੀਂ ਇਕੱਠੇ ਹੋ ਕੇ ਹੀ ਲੋੜਵੰਦਾਂ ਦੀ ਸਹਾਇਤਾ ਕਰ ਸਕਦੇ ਹਾਂ ਅਤੇ ਉਹ ਸਾਰੇ ਇਕੱਠੇ ਹੋ ਕੇ ਪ੍ਰਭਾਵਿਤ ਪਰਿਵਾਰਾਂ ਲਈ ਭੋਜਨ, ਕੱਪੜੇ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨ ਵਿੱਚ ਮਦਦ ਕਰਨ ਲਈ ਦਾਨ ਇਕੱਠਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪੀ. ਪੀ. ਐਸ. ਅਧਿਕਾਰੀਆਂ ਵੱਲੋਂ ਅਗਸਤ ਮਹੀਨੇ ਤੋਂ 2 ਦਿਨਾਂ ਦੀ ਤਨਖਾਹ ਦੇਣ ਦੇ ਫ਼ੈਸਲੇ ਨਾਲ ਸ਼ੁਰੂਆਤ ਕੀਤੀ ਗਈ ਹੈ ਅਤੇ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕੰਮ ਕੀਤਾ ਜਾਵੇਗਾ।