ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਆਗੂਆਂ ਨੂੰ ਫੜਨ ਦੀ ਨਿਖੇਧੀ

ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ ਨੇ ਸ਼ੰਭੂ ਅਤੇ ਖੰਨੌਰੀ ਬਾਰਡਰਾਂ ਤੇ ਲੰਬੇ ਸਮੇਂ ਤੋਂ ਚਲਦੇ ਮੋਰਚਿਆਂ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਰੋਸ ਪ੍ਰਦਰਸ਼ਨ ਕਰਨਾ ਸਭ ਦਾ ਜਮਹੂਰੀ ਹੱਕ ਹੈ l

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਨਾਲ਼ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਨੰਗਾ ਹੋ ਗਿਆ ਹੈ l ਜਬਰ ਨਾਲ਼ ਕਿਸਾਨਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ l ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਲੜ੍ਹਿਆ ਜਾਵੇਗਾ l ਸਰਕਾਰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ l
ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਸੱਦੇ ਨੂੰ ਸਫ਼ਲ ਕਰਨ ਲਈ ਤਿਆਰੀਆਂ ਖਿੱਚਣ ਦਾ ਸੱਦਾ ਦਿੱਤਾ l ਉਨ੍ਹਾਂ ਨਾਲ਼ ਇਸ ਸਮੇਂ ਸੁਰਿੰਦਰ ਸਿੰਘ ਮਹਿਰਮਪੁਰ. ਤਰਸੇਮ ਸਿੰਘ ਬੈਂਸ, ਪਰਮਜੀਤ ਸਿੰਘ ਸਹਾਬਪੁਰ ਵੀ ਹਾਜ਼ਰ ਸਨ l