ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 20 ਮਾਰਚ- ਗਤਕਾ ਫੈਡਰੇਸ਼ਨ ਆਫ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਦੂਜਾ ਵਿਸ਼ਾਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ ਗੁਰਦੁਆਰਾ ਅੰਬ ਸਾਹਿਬ, ਫੇਜ਼ 8 ਮੁਹਾਲੀ ਵਿਖੇ ਕਰਵਾਇਆ ਜਾਵੇਗਾ।

ਸ੍ਰ ਅਕਵਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਬਾਅਦ ਦੁਪਹਿਰ 4 ਵਜੇ ਤੋਂ ਰਾਤ 10 ਵਜੇ ਤੱਕ ਚੱਲਣ ਵਾਲੇ ਇਸ ਵਿਰਸਾ ਸੰਭਾਲ ਗਤਕਾ ਮੁਕਾਬਲੇ ਵਿੱਚ ਪੰਜਾਬ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਕੋਟੀ ਦੀਆਂ ਟੀਮਾਂ ਆਪਣੇ ਜੋਹਰ ਦਿਖਾਉਣਗੀਆਂ। ਭਾਗ ਲੈਣ ਵਾਲੀ ਹਰ ਟੀਮ ਨੂੰ ਪੰਦਰਾਂ ਹਜਾਰ ਦੀ ਨਗਦ ਰਾਸ਼ੀ ਗਤਕੇ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ। ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਟੀਮ ਡੈਮੋ ਅਤੇ ਵਿਅਕਤੀਗਤ ਫਾਈਟ (ਸੋਟੀ) ਮੁਕਾਬਲੇ ਵਿੱਚ ਪਹਿਲੇ ਤੇ ਦੂਜੇ ਸਥਾਨ 'ਤੇ ਆਈਆਂ ਟੀਮਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ।
ਮੀਟਿੰਗ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੱਗੀ, ਵਿੱਤ ਸਕੱਤਰ ਅਮਰਜੀਤ ਸਿੰਘ, ਗਗਨਦੀਪ ਸਿੰਘ, ਹਰਮਨਜੋਤ ਸਿੰਘ ਜੰਤਪੁਰ, ਰਾਜਵੀਰ ਸਿੰਘ, ਤਲਵਿੰਦਰ ਸਿੰਘ ਦੇਸੂਮਾਜਰਾ, ਅਮਨਦੀਪ ਸਿੰਘ ਲਾਲੜੂ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਹੋਏ।