ਵਿਕਾਸ ਤੋਂ ਖੁੰਝਾ ਨਹੀਂ ਰਹੇਗਾ ਮੁਹਾਲੀ ਸ਼ਹਿਰ ਦਾ ਕੋਈ ਵੀ ਕੋਨਾ : ਮੇਅਰ ਜੀਤੀ ਸਿੱਧੂ

ਐਸ ਏ ਐਸ ਨਗਰ, 20 ਮਾਰਚ- ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਮੁਹਾਲੀ ਸ਼ਹਿਰ ਦਾ ਕੋਈ ਵੀ ਕੋਨਾ ਵਿਕਾਸ ਤੋਂ ਖੁੰਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਹੋਈ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਮੁਹਾਲੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਲਗਭਗ 50 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਪਾਸ ਕੀਤੇ ਗਏ ਹਨ ਜਦੋਂ ਕਿ 20 ਕਰੋੜ ਰੁਪਏ ਦੇ ਪੁਰਾਣੇ ਪਾਸ ਕੀਤੇ ਹੋਏ ਕੰਮਾਂ ਦੇ ਵਰਕ ਆਰਡਰ ਵੀ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਜਨ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਤਖਮੀਨਿਆਂ ਦੇ 9 ਕਰੋੜ ਰੁਪਏ ਦੇ ਕੰਮ ਵੀ ਪਾਸ ਕੀਤੇ ਗਏ ਹਨ ਇਹ ਰਕਮ ਜਨ ਸਿਹਤ ਵਿਭਾਗ ਦੇ ਹਵਾਲੇ ਕੀਤੀ ਜਾਵੇਗੀ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ ਤੋਂ ਇਲਾਵਾ ਕੌਂਸਲਰ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਸ ਵਾਰ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਲਗਭਗ ਸਾਰੇ ਹੀ ਵਾਰਡਾਂ ਅਤੇ ਵਾਰਡਾਂ ਦੇ ਵਿਚਾਲੇ ਪੈਂਦੀਆਂ ਕੌਮਨ ਥਾਵਾਂ ਦੇ ਵਿਕਾਸ ਲਈ ਵੀ ਐਸਟੀਮੇਟ ਪਾਸ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਵਿੱਚ ਖਾਸ ਤੌਰ 'ਤੇ ਮੁਹਾਲੀ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ, ਪਾਰਕਾਂ, ਸੀਵਰੇਜ, ਸਟਰੀਟ ਲਾਈਟਾਂ ਦੇ ਕੰਮ ਸੈਕਟਰ 76 ਤੋਂ 80 ਵਿੱਚ ਪਾਰਕਾਂ ਦੇ ਵਿੱਚ ਫੁੱਟਪਾਥ ਬਣਾਉਣ, ਪਾਥ ਵੇ ਬਣਾਉਣ ਸਮੇਤ ਹਰ ਤਰ੍ਹਾਂ ਦੇ ਕੰਮ ਸ਼ਾਮਿਲ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦਿੱਤੇ ਗਏ ਵਰਕ ਆਰਡਰਾਂ ਵਿੱਚ ਵੀ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਨਾਲ ਸੰਬੰਧਿਤ ਕੰਮ ਪਾਸ ਕਰ ਦਿੱਤੇ ਗਏ ਹਨ ਅਤੇ ਇਹ ਕੰਮ ਹੁਣ ਛੇਤੀ ਛੇਤੀ ਆਰੰਭ ਕਰਵਾ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਮੁਹਾਲੀ ਵਿੱਚ ਪਾਣੀ ਦੀ ਸੁਚਾਰੂ ਸਪਲਾਈ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਜਨ ਸਿਹਤ ਵਿਭਾਗ ਦੇ 9 ਕਰੋੜ ਰੁਪਏ ਦੇ ਐਸਟੀਮੇਟ ਵੀ ਪਾਸ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਨਾਲ ਆਉਂਦੇ ਸਮੇਂ ਵਿੱਚ ਮੁਹਾਲੀ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਬਦਲ ਜਾਵੇਗੀ ਤੇ ਹੁਣ ਗਰਮੀ ਦੇ ਮੌਸਮ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਠੇਕੇਦਾਰ ਇੱਕ ਮਹੀਨੇ ਦੇ ਅੰਦਰ ਕੰਮ ਸ਼ੁਰੂ ਕਰੇਗਾ ਅਤੇ ਤਿੰਨ ਮਹੀਨਿਆਂ ਦੇ ਅੰਦਰ ਕੰਮ ਖਤਮ ਕਰੇਗਾ।
ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਸੁਪਰਟੈਂਡਿੰਗ ਇੰਜੀਨੀਅਰ ਵੱਖ-ਵੱਖ ਐਕਸੀਅਨ ਐਸਡੀਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।