ਕਿਸਾਨਾਂ ਦੇ ਅੰਦੋਲਨ ਤੋਂ ਡਰੀ ਸਰਕਾਰ ਹੁਣ ਤਾਨਾਸ਼ਾਹੀ ਦੇ ਰਾਹ ਪਈ : ਜਸਵੰਤ ਸਿੰਘ ਭੁੱਲਰ
ਐਸ ਏ ਐਸ ਨਗਰ, 20 ਮਾਰਚ- ਸਾਬਕਾ ਅਕਾਲੀ ਆਗੂ ਸ੍ਰ ਜਸਵੰਤ ਸਿੰਘ ਭੁੱਲਰ ਨੇ ਸਰਕਾਰ ਨਾਲ ਗੱਲ ਕਰਨ ਲਈ ਆਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਦੇ ਧਰਨੇ ਨੂੰ ਜਬਰੀ ਹਟਾਊਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦੀ ਇਹ ਕਾਰਵਾਈ ਅਸਲ ਵਿੱਚ ਸਰਕਾਰ ਦੀ ਕਮਜੋਰੀ ਨੂੰ ਹੀ ਜਾਹਿਰ ਕਰਦਾ ਹੈ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਡਰੀ ਸਰਕਾਰ ਹੁਣ ਤਾਨਾਸ਼ਾਹੀ ਦੇ ਰਾਹ ਪੈ ਕੇ ਕਿਸਾਨਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ।

ਇੱਕ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਵੀ ਭੜਕਾਏਗੀ ਅਤੇ ਇਸਦੇ ਖਿਲਾਫ ਕਿਸਾਨਾਂ ਵੱਲੋਂ ਜਿਹੜਾ ਤਿੱਖਾ ਸੰਘਰਸ਼ ਕੀਤਾ ਜਾਵੇਗਾ ਉਸ ਨਾਲ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪਨਪੇਗਾ। ਉਹਨਾਂ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ।