ਆਪ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ: ਬਲਬੀਰ ਸਿੱਧੂ

ਚੰਡੀਗੜ੍ਹ, 20 ਮਾਰਚ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਪੁਲੀਸ ਵਲੋਂ ਕਿਸਾਨਾਂ ਦੀ ਗ੍ਰਿੰਤਾਰੀ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ ਵਿੱਚ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਆਪ ਸਰਕਾਰ, ਕੇਂਦਰ ਸਰਕਾਰ ਮਿਲ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਆਪਣੇ ਜਾਇਜ਼ ਹੱਕਾਂ ਦੀ ਲੜਾਈ ਲੜ੍ਹ ਰਹੇ ਕਿਸਾਨਾਂ ਨਾਲ ਕੀਤਾ ਗਿਆ ਵਿਵਹਾਰ ਆਪ ਸਰਕਾਰ ਵਲੋਂ ਕੀਤੀ ਜਾ ਰਹੀ ਤਾਨਾਸ਼ਾਹੀ ਨੂੰ ਸਾਫ ਜਾਹਿਰ ਕਰਦਾ ਹੈ।

ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ 22 ਫਸਲਾਂ ਤੇ ਐਮ ਐਸ ਪੀ ਦੇਣ ਦੀ ਗਾਰੰਟੀ ਦੇਣ ਵਾਲੀ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗ੍ਰਿੰਤਾਰ ਕਰ ਲਿਆ ਗਿਆ ਅਤੇ ਸ਼ੰਭੂ ਬਾਰਡਰ ਤੇ ਉਨ੍ਹਾਂ ਦੇ ਅਸਥਾਈ ਸਥਾਨਾਂ ਤੇ ਬੁਲਡੋਜ਼ਰ ਚਲਾ ਦਿੱਤਾ ਗਿਆ।
ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਸੰਵਿਧਾਨਿਕ ਤੌਰ 'ਤੇ ਨਾਜਾਇਜ਼ ਹਨ ਅਤੇ ਥਾਂ-ਥਾਂ ਬੁਲਡੋਜ਼ਰ ਚਲਾ ਕੇ ਭਾਜਪਾ ਸਰਕਾਰ ਦੇ ਨਕਸ਼ੇ ਕਦਮ ਤੇ ਚੱਲਣ ਵਾਲੀ ਆਪ ਸਰਕਾਰ ਇਹ ਸਾਬਿਤ ਕਰ ਚੁਕੀ ਹੈ ਕਿ ਨਰਿੰਦਰ ਮੋਦੀ ਅਤੇ ਭਗਵੰਤ ਮਾਨ ਇੱਕ ਹੀ ਹਨ ਅਤੇ ਉਹ ਆਪਸ ਵਿੱਚ ਮਿਲਕੇ ਸਾਡੇ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।