ਐਮਏ ਅਰਥਸ਼ਾਸਤਰ ਦੇ ਪਹਿਲਾ ਅਤੇ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ
ਮਾਹਿਲਪੁਰ 21 ਮਾਰਚ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਇਕਨੋਮਿਕਸ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਮਾਹਿਲਪੁਰ 21 ਮਾਰਚ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਇਕਨੋਮਿਕਸ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਅਰਥਸ਼ਾਸਤ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਮਏ ਅਰਸ਼ ਸ਼ਾਸਤਰ ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਪਾਇਲ ਨੇ 83.7 ਫੀਸਦੀ ਅੰਕਾਂ ਨਾਲ ਪਹਿਲਾ, ਅਨੀਤਾ ਬਾਲੀ ਨੇ 79.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਐਮਏ ਅਰਥ ਸ਼ਾਸਤਰ ਦੇ ਤੀਜਾ ਸਮੈਸਟਰ ਵਿੱਚ ਵਿਦਿਆਰਥਣ ਦੀਯਾ ਨੇ 75.7 ਫੀਸਦੀ ਅੰਕਾਂ ਨਾਲ ਪਹਿਲਾ ਅਤੇ ਵਿਦਿਆਰਥੱ ਸਵਿਤਾ ਬਾਲੀ ਨੇ 71.5 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।
ਉਹਨਾਂ ਦੱਸਿਆ ਕਿ ਉਕਤ ਕੋਰਸ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਵੀ ਸੋ ਫੀਸਦੀ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਸਮੇਤ ਅਰਥ ਸ਼ਾਸਤਰ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।