ਸਰਬੱਤ ਭਲਾ ਚੈਰੀਟੇਬਲ ਸੁਸਾਇਟੀ ਵਲੋੰ ਨੰਦਾਚੌਰ ਵਿਖੇ ਗੁਰਮਤਿ ਸਮਾਗਮ ਅੱਜ - ਸੰਤ ਜਗੀਰ ਸਿੰਘ
ਹੁਸ਼ਿਆਰਪੁਰ- ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ (ਰਜਿ.) ਵਲੋੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ ਹੁਸ਼ਿਆਰਪੁਰ ਵਿਖੇ ਬਹੁਤ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਜਗੀਰ ਸਿੰਘ ਸੰਚਾਲਕ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ ਨੇ ਦੱਸਿਆ ਕਿ 23 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ, ਕਵਿਸ਼ਰੀ ਜਥੇ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਸੰਤ ਮਹਾਂਪੁਰਸ਼ ਕੀਰਤਨ,ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਓਨਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਓਨਾਂ ਦੱਸਿਆ ਕਿ ਬੁਲੋਵਾਲ ਤੋਂ ਨੰਦਾਚੌਰ ਜਾਂਦਿਆਂ ਪੰਪ ਪੈਟ੍ਰੋਲ ਦੇ ਲਾਗੇ ਸਰਬੱਤ ਦਾ ਭਲਾ ਆਸ਼ਰਮ ਵਿਖੇ ਪਹੁੰਚ ਕੇ ਸੰਗਤਾਂ ਮਹਾਨ ਗੁਰਮਤਿ ਸਮਾਗਮਾਂ ਵਿੱਚ ਹਾਜਰੀ ਭਰਕੇ ਜੀਵਨ ਸਫਲ ਬਣਾਓ ਅਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।