ਕੁਆਂਟਮ ਪੇਪਰਜ਼ ਲਿਮਟਿਡ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਭੇਂਟ ਕੀਤੀ ਐਂਬੂਲੈਂਸ ਭੇਟ
ਹੁਸ਼ਿਆਰਪੁਰ- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ, ਕੁਆਂਟਮ ਪੇਪਰਜ਼ ਲਿਮਟਿਡ, ਸੈਲਾ ਖੁਰਦ ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਇੱਕ ਐਂਬੂਲੈਂਸ ਭੇਂਟ ਕੀਤੀ ਗਈ।

ਇਹ ਐਂਬੂਲੈਂਸ ਵੈਨ ਕੁਆਂਟਮ ਪੇਪਰਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਪਵਨ ਖੇਤਾਨ ਅਤੇ ਸੀਨੀਅਰ ਜਨਰਲ ਮੈਨੇਜਰ ਅਜਯੈਸ਼ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੂੰ ਸੌਂਪੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਹਮੇਸ਼ਾ ਸਮਾਜਿਕ ਕੰਮਾਂ ਵਿਚ ਮੋਹਰੀ ਰਹੀ ਹੈ ਇਹ ਐਂਬੂਲੈਂਸ ਵੈਨ ਲੋੜਵੰਦ ਮਰੀਜ਼ਾਂ, ਜ਼ਖਮੀਆਂ ਅਤੇ ਬੀਮਾਰ ਵਿਅਕਤੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕੁਆਂਟਮ ਪੇਪਰਜ਼ ਲਿਮਟਿਡ ਦੇ ਇਸ ਅਹਿਮ ਯੋਗਦਾਨ ਲਈ ਕੰਪਨੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਕੰਪਨੀਆਂ ਅਤੇ ਸਮਾਜ ਸੇਵੀਆਂ ਨੂੰ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਕਾਰਜਾਂ ਵਿੱਚ ਸ਼ਾਮਲ ਹੋਣ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਂਬੂਲੈਂਸ ਵੈਨ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਸੇਵਾ ਪ੍ਰਦਾਨ ਕਰੇਗੀ। ਲੋੜਵੰਦ ਵਿਅਕਤੀ ਵਾਜਬ ਦਰਾਂ 'ਤੇ ਸਿਵਲ ਹਸਪਤਾਲ ਤੋਂ ਇਸ ਐਂਬੂਲੈਂਸ ਸੇਵਾ ਦਾ ਲਾਭ ਲੈ ਸਕਦੇ ਹਨ।