ਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ

ਪਟਿਆਲਾ, 22 ਮਾਰਚ: ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਇੱਥੇ ਡੀਸੀ ਦਫਤਰ ਮੂਹਰੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ ਹਨ।

ਗ਼ੌਰਤਲਬ ਹੈ ਕਿ ਇਸ ਘਟਨਾ ਵਿਚ ਉਨ੍ਹਾਂ ਦਾ ਪੁੱਤਰ ਅੰਗਦ ਸਿੰਘ ਵੀ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਧਰਨੇ ਦੀ ਕਵਰੇਜ ਕਰਨ ਗਏ ਕਈ ਮੀਡੀਆ ਕਰਮੀਆਂ ਨਾਲ ਉਥੇ ਮੌਜੂਦ ਲੋਕਾਂ ਵੱਲੋਂ ਬਦਸਲੂਕੀ ਕੀਤੀ ਗਈ। ਇਸ ਕਾਰਨ ਮੀਡੀਆ ਕਰਮੀ ਮੁਜ਼ਾਹਰੇ ਦਾ ਬਾਈਕਾਟ ਕਰ ਕੇ ਵਾਪਸ ਪਰਤ ਗਏ।
ਧਰਨੇ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਸ਼ਾਮਿਲ ਹਨ। ਧਰਨਾਕਾਰੀਆਂ ਵੱਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਉਤੇ ਹਮਲਾ ਕਰਨ ਵਾਲੇ ਪੁਲੀਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਕੀ ਕਹਿੰਦੇ ਨੇ ਪੁਲੀਸ ਅਧਿਕਾਰੀ
ਉਧਰ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਨਲ ਬਾਠ ਵੱਲੋਂ ਆਪਣੀ ਸ਼ਿਕਾਇਤ ਵਿੱਚ ਜਿਹੜੇ ਵੀ ਵਿਅਕਤੀਆਂ ਦੇ ਨਾਂ ਲਏ ਗਏ ਹਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ ਵਿਚ ਕਰਨਲ ਬਾਠ ਦੇ ਕਹਿਣ ‘ਤੇ ਇੱਕ ਹੋਰ ਉਸ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦਾ ਸ਼ਿਕਾਇਤ ਵਿੱਚ ਨਾਂ ਵੀ ਨਹੀਂ ਸੀ।