ਨਸ਼ਾ ਮਨੁੱਖ ਦੀ ਖੁਰਾਕ ਨਹੀ ਹੈ – ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਰਾਏਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਅਮਿਤ ਕਪੂਰ ਨੇ ਕੀਤੀ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਰਾਏਪੁਰ ਦੇ ਸਰਕਾਰੀ ਮਿਡਲ ਸਕੂਲ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਸ੍ਰੀ ਅਮਿਤ ਕਪੂਰ ਨੇ ਕੀਤੀ।              
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਕਰਦਿਆ ਕਿਹਾ ਨਸ਼ਾ ਇਕ ਜਹਿਰੀਲਾ ਤੇ ਨਸ਼ੀਲਾ ਪਦਾਰਥ ਹੁੰਦਾ ਹੈ ਜੋ ਮਨੁੱਖੀ ਸਿਹਤ ਲਈ ਬੇਹੱਦ ਘਾਤਕ ਹੇ ਇਹ ਸਾਡੇ ਨਾੜੀ ਤੰਤਰ ਨੂੰ ਪ੍ਰਭਾਵਿਤ ਕਰਕੇ ਮਨੁੱਖ ਨੂੰ ਮਾਨਸਿਕ ਤੌਰ ਤੇ ਬੀਮਾਰ ਕਰਦਾ ਹੈ। ਸਮਾਜ ਵਿੱਚ ਨਸ਼ਿਆ ਦਾ ਪ੍ਰਭਾਵ ਬਹੁਤ ਵਧ ਗਿਆ ਹੈ। ਰੋਜਾਨਾ ਨਸ਼ੇ ਤੋ ਹੋਣ ਵਾਲੀਆਂ ਮੌਤਾ ਦਾ ਅੰਕੜਾ ਦਿਨੋ ਦਿਨ ਵਧ ਰਿਹਾ ਹੈ।
 ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜੋ ਨਸ਼ੇ ਤੋਂ ਹੋਣ ਵਾਲ਼ੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ਆਮ ਤੌਰ ਤੇ ਕਾਲਾ ਪੀਲੀਆ, ਏਡਜ਼, ਕੈਂਸਰ ਵਰਗੀਆਂ ਬਿਮਾਰੀਆਂ ਨਸ਼ਾ ਕਰਨ ਵਾਲੇ ਵਿਅਕਤੀਆਂ ਵਿਚ ਪਾਈਆਂ ਜਾਂਦੀਆਂ ਹਨ। ਸਭ ਤੋਂ ਪਹਿਲਾਂ ਮਨੁੱਖ ਸ਼ੁਰੂਆਤ ਬੀੜੀ ਸਿਗਰੇਟ ਤੋਂ ਕਰਦਾ ਹੈ ਤੇ ਉਸਨੂੰ ਲੱਗਦਾ ਹੈ ਕਿ ਇਸ ਨਾਲ ਅਸੀ ਨਸ਼ੇ ਦੇ ਆਦਿ ਨਹੀ ਹੋ ਸਕਦੇ ਲੇਕਿਨ ਉਸ ਦੇ ਧੂੰਏ ਤੋਂ ਨਿਕਲਣ ਵਾਲਾ ਹਾਨੀਕਾਰਕ ਪਦਾਰਥ ਉਸ ਵਿਅਕਤੀ ਨੂੰ ਤਾਂ ਪ੍ਰਭਾਵਿਤ ਕਰਦਾ ਹੀ ਸਗੋ ਨਾਲ ਹੀ ਦੂਸਰਿਆ ਨੂੰ ਵੀ ਨੁਕਸਾਨ ਪਹੁੰਚਾਉਦਾ ਹੈ। 
ਨਸ਼ਾ ਮਨੁੱਖ ਨੂੰ ਸਮਾਜ ਅਤੇ ਪਰਿਵਾਰ ਕੋਲੋ ਦੂਰ ਕਰ ਦਿੰਦਾ ਹੈ। ਨਸ਼ਾ ਕਰਨ ਵਾਲੇ ਮਨੁੱਖ ਦਾ ਮਾਨਸਿਕ ਪੱਧਰ ਇਨ੍ਹਾਂ ਗਿਰ ਜਾਂਦਾ ਹੈ ਕਿ ਉਹ ਹਰ ਇੱਕ ਰਿਸ਼ਤੇ ਤੋਂ ਦੂਰ ਹੁੰਦਿਆ ਆਤਮਹੱਤਿਆ ਵਰਗੀਆਂ ਦੁਰਘਟਨਾਵਾਂ ਨੂੰ ਅੰਜਾਮ ਦੇਣ ਲੱਗ ਪੈਂਦਾ ਹੈ। ਸਾਨੂੰ ਆਪਣੀਆਂ ਕਿਤਾਬਾਂ ਦੇ ਨਾਲ ਨਾਲ ਸਮਾਜ ਨਾਲ ਸਬੰਧਿਤ ਕਿਤਾਬਾਂ ਨੂੰ ਵੀ ਆਪਣੀ ਜ਼ਿੰਦਗੀ  ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤੇ ਖੇਡਾ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਅਸੀ ਚੰਗ ਭਵਿੱਖ ਦਾ ਨਿਰਮਾਣ ਕਰ ਸਕੀਏ।
ਇਸ ਮੌਕੇ ਤੇ ਸ਼੍ਰੀਮਤੀ ਜਸਵਿੰਦਰ ਕੌਰ (ਕਾਊਂਂਸਲਰ) ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਆਲੇ ਦੁਆਲੇ ਤੇ ਆਪਣੇ ਬੱਚਿਆਂ ਦੀ ਦੇਖਰੇਖ ਕਰਨੀ ਚਾਹੀਦੀ ਹੈ ਤਾਂ ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ| ਉਹਨਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਇਸ ਨਸ਼ਿਆਂ ਵਰਗੀ ਬਿਮਾਰੀ ਵਿੱਚ ਫੱਸ ਗਿਆ ਹੈ ਤਾਂ ਉਸਨੂੰ ਇਲਾਜ ਲਈ ਕੇਂਦਰ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾ ਨੇ ਕੇਂਦਰ ਵਿਖੇ ਮਰੀਜਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। 
ਇਸ ਮੌਕੇ ਤੇ ਮੈਡਮ ਲੋਹਿਤਾ ਨੇ ਰੈੱਡ ਕਰਾਸ ਟੀਮ ਦਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਸੁਝਾਵਾਂ ਨੂੰ ਜ਼ਿੰਦਗੀ ਵਿੱਚ ਅਮਲ ਕਰਨ। ਇਸ ਮੌਕੇ ਤੇ ਅਜੈ (ਸਕੂਲ ਸਟਾਫ ਮੈਂਬਰ) ਅਮਨਪ੍ਰੀਤ ਕੌਰ, ਮਨਜੋਤ ਕੌਰ ਪ੍ਰੀਤ ਅਤੇ ਮਿਡਲ ਤੇ ਪ੍ਰਾਇਮਰੀ ਸਕੂਲ ਦੇ  ਵਿਦਿਆਰਥੀ ਹਾਜਰ ਸਨ ।