121 ਕਿਲੋਮੀਟਰ ਸਾਇਕਲਿੰਗ ਕਰਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜ਼ਲੀ ਦੇਣ ਖਟਕੜ ਕਲਾਂ ਪਹੁੰਚੇ ਬਲਰਾਜ ਸਿੰਘ ਚੌਹਾਨ।
ਹੁਸ਼ਿਆਰਪੁਰ- ਹੁਸ਼ਿਆਰਪੁਰ ਤੋਂ ਸਾਇਕਲਿੰਗ ਕਰਕੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾ ਪਹੁੰਚੇ ਸਾਇਕਲਿਸਟ ਬਲਰਾਜ ਸਿੰਘ ਚੌਹਾਨ, ਏਸ ਬਾਰੇ ਗੱਲਬਾਤ ਕਰਦਿਆ ਚੌਹਾਨ ਨੇ ਕਿਹਾ ਕਿ ਸਾਨੂੰ ਉਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਜੇਨਾ ਨੇ ਆਪਣੀਆਂ ਜਾਨਾਂ ਵਾਰ ਕੇ ਸਾਨੂੰ ਅਜਾਦੀ ਦੁਆਈ।

ਓਨਾ ਨੌਜਵਾਨਾਂ ਨੂੰ ਡਰੱਗ ਵਰਗੀ ਅਲਾਮਤ ਤੋਂ ਬਚਣ ਦੀ ਅਪੀਲ ਕਰਦਿਆ ਕਿਹਾ ਕਿ ਆਪਣੇ ਆਪ ਨੂੰ ਮਾਨਸਿਕ ਤੇ ਸਰੀਰਕ ਤੰਦਰੁਸਤ ਰੱਖਣ ਲਈ ਖੇਡਾਂ ਚ ਭਾਗ ਲੈਣਾ ਚਾਹੀਦਾ ਹੈ। ਏਸ ਸਮੇ ਦਲਜੀਤ ਸਿੰਘ ਖੱਖ ਡੀ.ਐਸ.ਪੀ ਨਵਾਂਸ਼ਹਿਰ ਨੇ ਵੀ ਸ਼ਰਧਾਜਲੀ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਦੇਸ਼ ਤੋ ਜਾਨਾਂ ਵਾਰਨ ਵਾਲੇ ਸੂਰਮਿਆ ਤੇ ਮਾਣ ਹੈ ਤੇ ਨੌਜਵਾਨਾਂ ਨੂੰ ਸ਼ਹੀਦਾਂ ਤੇ ਪਾਏ ਪੂਰਣਿਆ ਤੇ ਚੱਲਣ ਦੀ ਅਪੀਲ ਕੀਤੀ।