ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਬੋਰਡ ਦੇ ਸਕੱਤਰ ਨਾਲ ਮੀਟਿੰਗ
ਐਸ ਏ ਐਸ ਨਗਰ, 14 ਫਰਵਰੀ- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਮੈਡਮ ਪਰਲੀਨ ਕੌਰ ਵਲੋਂ ਆਪਣੇ ਦਫਤਰ ਵਿੱਚ ਯੂਨੀਅਨ ਨਾਲ ਇਕ ਮੀਟਿੰਗ ਕੀਤੀ।
ਐਸ ਏ ਐਸ ਨਗਰ, 14 ਫਰਵਰੀ- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਮੈਡਮ ਪਰਲੀਨ ਕੌਰ ਵਲੋਂ ਆਪਣੇ ਦਫਤਰ ਵਿੱਚ ਯੂਨੀਅਨ ਨਾਲ ਇਕ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਬੋਰਡ ਦੇ ਉਪ ਸਕੱਤਰ ਗੁਰਤੇਜ ਸਿੰਘ, ਸਹਾਇਕ ਸਕੱਤਰ ਬਲਵਿੰਦਰ ਸਿੰਘ, ਸਕੱਤਰ ਟੂ ਪੀਐਚ ਮਨਦੀਪ ਕੌਰ, ਸੁਪਰਡੰਟ ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ ਲੇਖਾ ਦਰਬਲ ਰਾਮ ਅਤੇ ਬੋਰਡ ਦੇ ਰੀਟੇਨਰ ਵੀ ਸ਼ਾਮਿਲ ਹੋਏ।
ਯੂਨੀਅਨ ਦੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਕੱਤਰ ਮੈਡਮ ਪਰਲੀਨ ਕੌਰ ਨੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਕੁਝ ਮੰਗਾਂ ਦੇ ਨੋਟੀਫਿਕੇਸ਼ਨਾਂ ਨੂੰ ਅਮਲ ਕਰਨ ਦੇ ਅਧਿਕਾਰੀਆਂ ਨੂੰ ਮੁੜ ਘੋਖਣ ਲਈ ਕਿਹਾ। ਉਸਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਕਰਕੇ ਡੇਲੀਵੇਜ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਖਜਾਨਚੀ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਭਗਵੰਤ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰ ਕੌਰ, ਗੁਰਮੀਤ ਕੌਰ ਆਦਿ ਵੀ ਹਾਜ਼ਰ ਸਨ।