ਰਿਆਤ ਬਾਹਰਾ ਬੀ.ਐੱਡ. ਕਾਲਜ ਵਿਖੇ ਸ਼ਹੀਦੀ ਦਿਵਸ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਹੁਸ਼ਿਆਰਪੁਰ- ਰਿਆਤ ਬਾਹਰਾ ਬੀ.ਐੱਡ. ਕਾਲਜ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ 'ਸ਼ਹੀਦ ਉਤਸਵ' ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼ ਭਗਤੀ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ।

ਹੁਸ਼ਿਆਰਪੁਰ- ਰਿਆਤ ਬਾਹਰਾ ਬੀ.ਐੱਡ. ਕਾਲਜ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਯਾਦ ਵਿੱਚ 'ਸ਼ਹੀਦ ਉਤਸਵ' ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼ ਭਗਤੀ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ।
ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸਿਰਫ਼ ਯਾਦਗਾਰੀ ਹੀ ਨਹੀਂ, ਬਲਕਿ ਉਨ੍ਹਾਂ ਦੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣਾ ਵੀ ਜ਼ਰੂਰੀ ਹੈ।
ਦੇਸ਼ ਭਗਤੀ ਭਰੇ ਗੀਤਾਂ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਜੋਸ਼ ਅਤੇ ਰਾਸ਼ਟਰੀ ਭਾਵਨਾ ਜਾਗਰੂਕ ਹੋਈ। ਇਸ ਤੋਂ ਇਲਾਵਾ, ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮਹਿਮਾਨ ਪ੍ਰੋ. ਪ੍ਰਸ਼ਾਂਤ ਸੇਠੀ ਅਤੇ ਰਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸੰਘਰਸ਼ ਅਤੇ ਉਨ੍ਹਾਂ ਦੇ ਅਦਮੱਤ ਹੋਂਸਲੇ ਬਾਰੇ ਵਿਸਥਾਰ ਨਾਲ ਦੱਸਿਆ। ਪ੍ਰੋ. ਪ੍ਰਸ਼ਾਂਤ ਸੇਠੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਵਿਚਾਰ ਅੱਜ ਵੀ ਉਤਨੇ ਹੀ ਪ੍ਰਸੰਗਿਕ ਹਨ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਚਿੰਤਨ ਧਾਰਾ ਨੂੰ ਸਮਝਣ ਅਤੇ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।
ਕਾਲਜ ਪ੍ਰਿੰਸੀਪਲ ਸਮੇਤ ਸਮੁੱਚਾ ਸਟਾਫ਼ ਵੀ ਇਸ ਮੌਕੇ ਮੌਜੂਦ ਰਿਹਾ। ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਹੋਰ ਮਜ਼ਬੂਤ ਹੋਈ