ਸਿੱਧੂ ਜੋੜੇ ਵੱਲੋ 32ਵੀ ਵਾਰ ਇਕੱਠਿਆਂ ਖੂਨਦਾਨ
ਹੁਸ਼ਿਆਰਪੁਰ- ਹੁਸ਼ਿਆਰਪੁਰ ਜਿਲ੍ਹੇ ਵਿੱਚ ਖੂਨਦਾਨ ਦੇ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਪਿੰਡ ਬੱਲੋਵਾਲ ਨਿਵਾਸੀ ਸਟਾਰ ਕੱਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ਪਹੰਚ ਕੇ 32ਵੀ ਵਾਰ ਇਕੱਠਿਆਂ ਖਨਦਾਨ ਕਰਕੇ ਇੱਕ ਮਿਸਾਲ ਪੇਸ਼ ਕੀਤੀ।

ਇਹ ਜੋੜਾ ਹਰ ਚਾਰ ਮਹੀਨੇ ਬਾਅਦ ਲਗਾਤਾਰ ਖਨਦਾਨ ਕਰਦਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ ਨੇ ਅੱਜ 67ਵੀ ਅਤੇ ਜਤਿੰਦਰ ਕੌਰ ਸਿੱਧੂ ਨੇ 32ਵੀ ਵਾਰ ਖੂਨਦਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਜੋੜੇ ਦੇ ਖੂਨਦਾਨ ਵਿੱਚ ਅਹਿਮ ਯੋਗਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਦਿਨੀ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵੱਲੋ ਉਹਨਾਂ ਨੂੰ ਰਾਜ ਪੱਧਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ।
ਭਾਈ ਘਨੱਈਆ ਜੀ ਬਲੱਡ ਬੈਂਕ ਹੁਸ਼ਿਆਰਪੁਰ ਦੇ ਉੱਪ ਪ੍ਰਧਾਨ ਸ ਰਜਿੰਦਰ ਸਿੰਘ ਸਚਦੇਵਾ,ਪ੍ਰੋ ਬਹਾਦਰ ਸਿੰਘ ਸੁਨੇਤ ਅਤੇ ਡਾ ਦਿਲਬਾਗ ਸਿੰਘ ਨੇ ਸਿੱਧੂ ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਸਿੱਧੂ ਜੋੜੇ ਤੋ ਪ੍ਰੇਰਣਾ ਲੈਂਦੇ ਹੋਏ ਖੂਨਦਾਨ ਮੁਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ।