ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਜੀ ਨੇ ਕੀਤੀ। ਉਹਨਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਜਾਣਕਾਰੀ ਦਿੱਤੀ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਨੂੰ ਆਜ਼ਾਦ ਕਰਾਉਣ ਦਾ ਸੁਪਨਾ ਉਹਨਾਂ ਨੇ ਛੋਟੇ ਹੁੰਦਿਆਂ ਹੀ ਦੇਖਿਆ ਸੀ।

ਸ਼ਹੀਦ ਭਗਤ ਸਿੰਘ ਜਲਿਆਂ ਵਾਲੇ ਬਾਗ਼ ਦੇ ਖੂਨੀ ਕਾਂਡ ਦੇ ਕਾਰਨ ਅਤੇ ਲਾਲਾ ਲਾਜਪਤ ਰਾਏ ਤੇ ਹੋਏ ਲਾਠੀਚਾਰਜ ਕਾਰਨ ਉਹ ਅਗਰੇਜ਼ ਸਰਕਾਰ ਤੋਂ ਬਾਗੀ ਹੋ ਗਏ ।ਉਹਨਾਂ ਨੇ ਆਪਣੇ ਪੂਰਵਜਾਂ ਤੋਂ ਦੇਸ਼ ਭਗਤੀ ਸਿੱਖੀ ਸੀ। ਉਹਨਾਂ ਨੇ ਅਸੈਂਬਲੀ ਵਿੱਚ ਬੰਬ ਕਿਸੇ ਨੂੰ ਮਾਰਨ ਲਈ ਨਹੀਂ ਸੁੱਟਿਆ ਸੀ, ਸਗੋ ਸਰਕਾਰ ਨੂੰ ਜਗਾਉਣ ਲਈ ਸੁੱਟਿਆ ਸੀ। 23 ਮਾਰਚ 1931 ਨੂੰ ਸ.ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਫਾਂਸੀ ਦਿੱਤੀ ਗਈ ਜਿਸ ਨਾਲ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਨੀਂਹ ਰੱਖੀ ਸੀ। 
ਉਹਨਾਂ ਨੇ ਭਗਤ ਸਿੰਘ ਜੀ ਦੁਆਰਾ ਜੱਥੇਬੰਦੀਆਂ ਵਿੱਚ ਕੀਤੇ ਕੰਮਾਂ ਨੂੰ ਵਿਸਥਾਰ ਪੂਰਵਕ ਦੱਸਿਆ। ਸ਼੍ਰੀਮਤੀ ਜਸਵਿੰਦਰ ਕੌਰ (ਕੌਂਸਲਰ) ਜੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਉਹਨਾਂ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣਆ ਚਾਹੀਦਾ ਹੈ। ਜਿਸ  ਨਾਲ ਨੌਜਵਾਨ ਭਵਿੱਖ ਵਿੱਚ ਸ਼ਹੀਦਾਂ ਨੂੰ  ਯਾਦ ਰੱਖਣ।
 ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਜੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਪੜ੍ਹ ਕੇ ਉਨਾਂ ਦੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੂੰ ਨੌਜਵਾਨਾਂ ਲਈ ਦੇਸ਼ ਵਿੱਚ ਰੋਜਗਾਰ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨ ਨਸ਼ੇ ਤੋਂ ਮੁਕਤ ਹੋ ਸਕਣ। ਇਸ ਮੌਕੇ  ਤੇ ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ,ਮਨਜੀਤ ਸਿੰਘ, ਕਮਲਜੀਤ ਕੌਰ, ਜਸਵਿੰਦਰ ਕੌਰ,ਪ੍ਰਵੀਨ ਕੁਮਾਰੀ, ਕਮਲਾ ਰਾਣੀ,  ਅਤੇ ਮਰੀਜ ਹਾਜਿਰ ਸਨ।