ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ 16 ਏਜੰਸੀਆਂ ਨੂੰ ਮਨਜ਼ੂਰੀ ਦਿੱਤੀ: ਮੰਤਰੀ ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ- ਪੰਜਾਬ ਸਰਕਾਰ ਨੇ ਸੰਭਾਵੀ ਮਾਪਿਆਂ ਦੁਆਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ 16 ਏਜੰਸੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਸੋਮਵਾਰ ਨੂੰ ਦਿੱਤੀ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਅਨਾਥ ਬੱਚਿਆਂ ਦੀ ਭਲਾਈ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ 176 ਨਵੀਆਂ ਅਸਾਮੀਆਂ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। 
ਮੰਤਰੀ ਨੇ ਦਾਅਵਾ ਕੀਤਾ ਕਿ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਨੈਤਿਕ ਮਿਆਰਾਂ ਨੂੰ ਕਾਇਮ ਰੱਖਣ ਅਤੇ ਹਰੇਕ ਬੱਚੇ ਨੂੰ ਉਹ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਉਹ ਹੱਕਦਾਰ ਹਨ।