ਬਲਾਕ ਮਾਜਰੀ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਸੁਧਾਰੇ ਸਰਕਾਰ: ਜੀਤੀ ਪਡਿਆਲਾ
ਕੁਰਾਲੀ, 26 ਮਾਰਚ- ਜ਼ਿਲ੍ਹਾ ਕਾਂਗਰਸ ਕਮੇਟੀ, ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਖਰੜ ਵਿੱਚ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਮਾੜੀ ਹੈ ਅਤੇ ਖਸਤਾਹਾਲ ਸੜਕਾਂ ਕਾਰਨ ਲੋਕ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ।

ਸੜਕਾਂ ਦੀ ਹਾਲਤ ਵਿਖਾਉਂਦਿਆਂ ਉਨ੍ਹਾਂ ਕਿਹਾ ਕਿ ਬਲਾਕ ਮਾਜਰੀ ਦੀਆਂ ਜ਼ਿਆਦਾਤਰ ਲਿੰਕ ਸੜਕਾਂ ਤੇ ਖੱਡਿਆਂ ਦੀ ਭਰਮਾਰ ਹੈ, ਜਿਸ ਕਰਕੇ ਆਵਾਜਾਈ ਬਹੁਤ ਮੁਸ਼ਕਿਲ ਹੋ ਗਈ ਹੈ। ਕਿਸਾਨ, ਵਿਦਿਆਰਥੀ, ਬਜ਼ੁਰਗ ਅਤੇ ਦੰਤਰੀ ਕਰਮਚਾਰੀ ਦਿਨ-ਬ-ਦਿਨ ਇਸ ਸਮੱਸਿਆ ਨੂੰ ਝੱਲਣ ਲਈ ਮਜਬੂਰ ਹਨ। ਮੀਂਹ ਪੈਣ ਤੇ ਇਨ੍ਹਾਂ ਸੜਕਾਂ ਦੀ ਹਾਲਤ ਹੋਰ ਬਦਤਰ ਹੋ ਜਾਂਦੀ ਹੈ ਤੇ ਰਾਹਗੀਰਾਂ ਨਾਲ ਕਈ ਵੱਡੇ ਹਾਦਸੇ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਕੀਤੇ, ਪਰ ਜਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਪੰਜਾਬ ਸਰਕਾਰ ਵਲੋਂ ਵਿਕਾਸ ਦੀਆਂ ਗੱਲਾਂ ਤਾਂ ਵੱਡੇ-ਵੱਡੇ ਮੰਚਾਂ ਤੇ ਕੀਤੀਆਂ ਜਾਂਦੀਆਂ ਹਨ, ਪਰ ਅਸਲ ਵਿੱਚ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗੀ।
ਇਸ ਮੌਕੇ ਉਨ੍ਹਾਂ ਨਾਲ ਬਲਾਕ ਕਾਂਗਰਸ ਕਮੇਟੀ ਮਾਜਰੀ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸਰੀਂ, ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਉੱਪ ਪ੍ਰਧਾਨ ਨਵੀਨ ਬਾਂਸਲ, ਸਾਬਕਾ ਸਰਪੰਚ ਅੰਦਹੇੜੀ ਸਤਿੰਦਰ ਸਿੰਘ ਸੱਤੀ, ਬਲਵਿੰਦਰ ਸਿੰਘ ਲੁਬਾਣਗੜ੍ਹ, ਸੁਖਬੀਰ ਚੰਦ ਕੋਚ ਅਤੇ ਕਰਨ ਬਾਵਾ ਵੀ ਹਾਜ਼ਰ ਸਨ।