ਪੰਜਾਬ ਸਰਕਾਰ ਦਾ ਬਜਟ ਖੋਖਲਾ, ਖਜ਼ਾਨਾ ਖਾਲੀ, ਸੜਕਾਂ ਦੀ ਹਾਲਤ ਮਾੜੀ: ਸੰਜੀਵ ਵਸ਼ਿਸ਼ਟ
ਐਸ ਏ ਐਸ ਨਗਰ, 26 ਮਾਰਚ- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜਿਹੜਾ ਬਜਟ ਪੇਸ਼ ਕੀਤਾ ਗਿਆ ਹੈ, ਉਹ ਪੁਰੀ ਤਰ੍ਹਾਂ ਖੋਖਲਾ ਬਜਟ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਵਿੱਚ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ਾਂ ਦੀ ਤਰਜ਼ ਤੇ ਸੜਕਾਂ ਬਣਾਉਣ ਦੀ ਗੱਲ ਕਰ ਰਹੀ ਹੈ, ਜਦੋਂ ਕਿ ਸੜਕਾਂ ਦੀ ਹਾਲਤ ਖਰਾਬ ਹੈ।

ਸੰਜੀਵ ਵਸ਼ਿਸ਼ਠ ਨੇ ਕਿਹਾ ਕਿ ਮਾਨ ਸਰਕਾਰ ਨੇ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ ਜਦੋਂ ਕਿ ਇਹ ਯੋਜਨਾ ਕੇਂਦਰ ਸਰਕਾਰ ਦੀ ਹੈ। ਕੇਂਦਰ ਸਰਕਾਰ ਦੀ ਯੋਜਨਾ ਦੇ ਤਹਿਤ, ਰਾਜ ਸਰਕਾਰਾਂ ਤੋਂ ਜ਼ਮੀਨ ਲੀਜ਼ ਤੇ ਲਈ ਜਾਵੇਗੀ ਅਤੇ ਪੈਸਾ ਕੇਂਦਰ ਸਰਕਾਰ ਵਲੋਂ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਕਿਸੇ ਵੀ ਯੋਜਨਾ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਪਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੇਂਦਰ ਦੀਆਂ ਯੋਜਨਾਵਾਂ ਨੂੰ ਆਪਣੀਆਂ ਦੱਸ ਕੇ ਝੂਠੀ ਤਾਰੀਫ ਬਟੋਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਕਈ ਥਾਵਾਂ ਤੇ ਟੋਇਆਂ ਕਾਰਨ ਹਾਦਸੇ ਵਾਪਰ ਰਹੇ ਹਨ। ਸਰਕਾਰ ਕੋਲ ਫੰਡਾਂ ਦੀ ਘਾਟ ਹੈ, ਫਿਰ ਵੀ ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਪੰਜਾਬ ਦਾ ਕਰਜ਼ਾ ਲਗਾਤਾਰ ਵਧ ਰਿਹਾ ਹੈ। ਪਿਛਲੇ ਤਿੰਨ ਸਾਲਾਂ ਵਿੱਚ ਇਸ ਵਿੱਚ 1 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸਰਕਾਰ ਕੋਲ ਮਾਲੀਆ ਵਧਾਉਣ ਦੀ ਕੋਈ ਠੋਸ ਯੋਜਨਾ ਨਹੀਂ ਹੈ। ਉਦਯੋਗਾਂ ਦੀ ਹਾਲਤ ਮਾੜੀ ਹੈ। ਬੇਰੁਜ਼ਗਾਰੀ ਵਧ ਰਹੀ ਹੈ। ਸਰਕਾਰ ਨੇ ਕਈ ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ, ਪਰ ਇਨ੍ਹਾਂ ਨੂੰ ਫੰਡ ਦੇਣ ਲਈ ਕੋਈ ਸਪੱਸ਼ਟ ਰੋਡਮੈਪ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਨੇ ਮੁਫ਼ਤ ਸਕੀਮਾਂ ਚਲਾ ਕੇ ਸੂਬੇ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ ਹੈ ਅਤੇ ਪੰਜਾਬ ਨੂੰ ਕਰਜ਼ੇ ਵਿੱਚ ਡੁਬਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਿਭਾਗ ਘਾਟੇ ਵਿੱਚ ਚੱਲ ਰਹੇ ਹਨ ਅਤੇ ਸਰਕਾਰ ਕੋਲ ਇਹਨਾਂ ਨੂੰ ਘਾਟੇ ਵਿੱਚੋਂ ਕੱਢਣ ਦੀ ਕੋਈ ਯੋਜਨਾ ਨਹੀਂ ਹੈ।