ਦਿਸ਼ਾ ਹੀਣ ਬਜਟ, ਪੰਜਾਬ ਸਰਕਾਰ ਨੇ ਪੂਰਾ ਨਹੀਂ ਕੀਤਾ ਕੋਈ ਵਾਅਦਾ: ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 26 ਮਾਰਚ- ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਭਰਮਾ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਭਰੋਸੇ ਨੂੰ ਤੋੜਿਆ ਹੈ ਅਤੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਲਟਾ ਇਹ ਸਰਕਾਰ ਪੰਜਾਬ ਦੇ ਕਿਸਾਨ ਅਤੇ ਫੌਜੀ ਜਵਾਨਾਂ ਦੀ ਵੀ ਦੁਸ਼ਮਣ ਬਣ ਕੇ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਮੁਹਾਲੀ ਵਿੱਚ ਅਰਬਾਂ ਰੁਪਏ ਦੀ ਜ਼ਮੀਨ ਵੇਚ ਕੇ ਆਪਣੇ ਖਜ਼ਾਨੇ ਭਰਨ ਵਾਲੀ ਸਰਕਾਰ ਵਲੋਂ ਮੁਹਾਲੀ ਵਿੱਚ ਕਿਸੇ ਨਵੇਂ ਪ੍ਰੋਜੈਕਟ ਦੀ ਇਕ ਕਾਣੀ ਕੌਡੀ ਵੀ ਨਹੀਂ ਖਰਚ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਪ੍ਰੋਜੈਕਟਾਂ ਨੂੰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਲਟਾ ਠੰਡੇ ਵਸਤੇ ਵਿੱਚ ਹੀ ਪਾਇਆ ਅਤੇ ਹੋਰ ਤਾਂ ਹੋਰ ਮੁਹਾਲੀ ਨਗਰ ਨਿਗਮ ਵੱਲੋਂ ਕੀਤੇ ਗਏ ਹੱਦਬੰਦੀ ਦੇ ਵਾਧੇ ਨੂੰ ਵੀ ਇਹ ਸਰਕਾਰ ਨੇ ਹਾਲੇ ਤੱਕ ਪਾਸ ਨਹੀਂ ਕੀਤਾ ਜਿਸ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਹੂਲਤਾਂ ਹਾਸਲ ਹੋ ਸਕਦੀਆਂ ਸਨ।