
ਸੰਵਿਧਾਨ ਬਚਾਓ ਕਾਰਪੋਰੇਟ ਭਜਾਓ ਪ੍ਰੋਗਰਾਮ ਤਹਿਤ ਪਿੰਡ ਭਜਲ ਵਿਖੇ ਕਾਨਫਰੰਸ ਕੀਤੀ
ਗੜ੍ਹਸ਼ੰਕਰ ਮਾਰਚ 31 /2025- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ I) ਵਲੋਂ ਸੰਵਿਧਾਨ ਬਚਾਓ ਦੇਸ਼ ਬਚਾਓ ਕਾਰਪੋਰੇਟ ਭਜਾਓ ਪ੍ਰੋਗਰਾਮ ਤਹਿਤ ਪਿੰਡ ਭੱਜ਼ਲ ਤਹਿਸੀਲ ਗੜ੍ਹਸ਼ੰਕਰ ਵਿਖੇ ਕਾਨਫਰੰਸ ਕੀਤੀ ਗਈ ।ਇਸ ਕਾਨਫਰੰਸ ਵਿੱਚ ਪਿੰਡ ਦੇ ਬੁੱਧੀਜੀਵੀ ਵਰਗ ਨੇ ਸ਼ਮੂਲੀਅਤ ਕੀਤੀ ।ਇਸ ਕਾਨਫਰੰਸ ਨੂੰ ਜ਼ਿਲ੍ਹੇ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ।ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਜਦੋਂ ਦੀ ਬੀਜੇਪੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਲੋਕਾਂ ਦੇ ਬੁਨਿਆਦੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ।
ਗੜ੍ਹਸ਼ੰਕਰ ਮਾਰਚ 31 /2025- ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ I) ਵਲੋਂ ਸੰਵਿਧਾਨ ਬਚਾਓ ਦੇਸ਼ ਬਚਾਓ ਕਾਰਪੋਰੇਟ ਭਜਾਓ ਪ੍ਰੋਗਰਾਮ ਤਹਿਤ ਪਿੰਡ ਭੱਜ਼ਲ ਤਹਿਸੀਲ ਗੜ੍ਹਸ਼ੰਕਰ ਵਿਖੇ ਕਾਨਫਰੰਸ ਕੀਤੀ ਗਈ ।ਇਸ ਕਾਨਫਰੰਸ ਵਿੱਚ ਪਿੰਡ ਦੇ ਬੁੱਧੀਜੀਵੀ ਵਰਗ ਨੇ ਸ਼ਮੂਲੀਅਤ ਕੀਤੀ ।ਇਸ ਕਾਨਫਰੰਸ ਨੂੰ ਜ਼ਿਲ੍ਹੇ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ।ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਜਦੋਂ ਦੀ ਬੀਜੇਪੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਲੋਕਾਂ ਦੇ ਬੁਨਿਆਦੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ।
ਜਿਸ ਸੰਵਿਧਾਨ ਦੀ ਸਹੁੰ ਚੁੱਕ ਕੇ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਤੇ ਬੈਠੇ ਹਨ ।ਉਸੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।ਇਸ ਦੀ ਆੜ ਵਿੱਚ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਅਤੇ ਮਨੂ ਸਿਮਰਤੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਦੇਸ਼ ਵਿੱਚ ਪਬਲਿਕ ਦੇ ਅਦਾਰੇ ਕੌਡੀਆਂ ਦੇ ਭਾਅ ਆਪਣੇ ਚਹੇਤਿਆਂ ਨੂੰ (ਅੰਡਾਨੀਆ ਅੰਬਾਨੀਆ)ਨੂੰ ਬੇਚੈ ਜਾ ਰਹੇ ਹਨ ।ਜੇ ਕੋਈ ਵੀ ਇਸ ਦਾ ਵਿਰੋਧ ਕਰਦਾ ਹੈ ਤਾਂ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ।
ਮਜ਼ਦੂਰਾਂ ਦੀ ਸੁਰੱਖਿਆ ਦੀ ਕੋਈ ਪਰਵਾਹ ਨਹੀਂ ।ਮਜ਼ਦੂਰਾਂ ਨੂੰ ਅੱਠ ਘੰਟੇ ਕੰਮ ਕਰਨ ਦੀ ਬਜਾਏ ਬਾਰਾਂ - ਬਾਰਾਂ ਘੰਟੇ ਕੰਮ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਦੇਸ਼ਵਿੱਚ ਰਹਿੰਦੇ ਘੱਟ ਗਿਣਤੀ ਦੇ ਲੋਕਾਂ ਤੇ ਹਰ ਦਿਨ ਅੱਤਿਆਚਾਰ ਕੀਤੇ ਜਾ ਰਹੇ ਹਨ ।ਦੇਸ਼ ਵਿੱਚ ਰਹਿ ਰਹੇ ਮੁਸਲਮਾਨਾਂ ਨੂੰ ਦੇਸ਼ ਵਿੱਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਪਾਕਿਸਤਾਨ ਭੇਜਣ ਦੀਆਂ ਯੋਜਨਾਵਾਂ ਕੀਤੀਆਂ ਜਾ ਰਹੀਆਂ ਹਨ ।ਇਸ ਤੋਂ ਬਾਅਦ ਸਿੱਖਾਂ ਤੇ ਯੋਜਨਾਬੱਧ ਤਰੀਕੇ ਨਾਲ ਹਮਲੇ ਕੀਤੇ ਜਾ ਰਹੇ ਹਨ ।ਜਿਸ ਦੀ ਤਾਜ਼ਾ ਮਿਸਾਲ ਹਿਮਾਚਲ ਪ੍ਰਦੇਸ਼ ਵਿੱਖੇ ਹੋਏ ਵਹੀਕਲਾਂ ਤੋ ਨਿਸ਼ਾਨ ਸਾਹਿਬ ਅਤੇ ਫੋਟੋਆਂ ਨੂੰ ਪਾੜਿਆ ਗਿਆ ਅਤੇ ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਦੀਆ ਬੱਸਾਂ ਦੀ ਭੰਨਤੋੜ ਕੀਤੀ ਗਈ ।ਇਹ ਸਾਰਾ ਕੁਝ ਇੱਕ ਗਿਣੀ ਮਿੱਥੀ ਯੋਜਨਾ ਤਹਿਤ ਕੀਤਾ ਗਿਆ ਹੈ।
ਇਹ ਮਜੂਦਾ ਦੇਸ਼ ਦੀ ਸਰਕਾਰੀ ਸ਼ਹਿ ਤੇ ਕੀਤਾ ਜਾ ਰਿਹਾ ਹੈ ।ਲੋਕਾਂ ਨੂੰ ਧਰਮਾਂ ਦੇ ਨਾਂ ਜਾਤਾਂ ਦੇ ਨਾਂ ਤੇ ਭਰਾ ਮਾਰੂ ਆਪਸ ਵਿੱਚ ਲੜਾਇਆ ਜਾ ਰਿਹਾ ਹੈ ।ਦੇਸ਼ ਵਿੱਚ ਇਸਤਰੀਆਂ ਅਤੇ ਬੱਚੀਆਂ ਵੀ ਸੁਰੱਖਿਅਤ ਨਹੀਂ ਹਨ । ਦੇਸ਼ ਦੀ ਜਵਾਨੀ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਮਜਬੂਰੀ ਵਿੱਚ ਮਾਪੇ ਆਪਣੇ ਬੱਚਿਆਂ ਦੀ ਭਲਾਈ ਲਈ ਏਜੰਟਾਂ ਦੇ ਰਾਹੀਂ ਚਾਲੀ- ਚਾਲੀ ਪੰਜਾਹ -ਪੰਜਾਹ ਲੱਖ ਰੁਪਏ ਦੇ ਕੇ ਬਦੇਸ਼ਾ ਨੂੰ ਭੇਜ ਰਹੇ ਹਨ ਉੱਥੇ ਵੀ ਉਹ ਸੁਰੱਖਿਅਤ ਨਹੀਂ ਹਨ ।ਇਸ ਦੀ ਤਾਜ਼ਾ ਉਦਾਹਰਣ ਸਾਹਮਣੇ ਹੈ ਕਿ ਅਮਰੀਕਾਂ ਦੇ ਰਾਸ਼ਟਰਪਤੀ ਵੱਲੋਂ ਡੀਪੋਟ ਕੀਤੇ ਗਏ ਨੌਜਵਾਨਾਂ ਨੂੰ ਸੰਗਲਾਂ ਨਾਲ ਬੰਨ੍ਹ ਕੇ ਵਾਪਿਸ ਭੇਜਿਆ ਜਾ ਰਿਹਾ ਹੈ ।ਇਸ ਦੇ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਇਸ ਵਾਰੇ ਕੋਈ ਵੀ ਬਿਆਨ ਨਹੀਂ ਆਇਆ ਇਸਤੋ ਇਹੀ ਲੱਗਦਾ ਹੈ ਕਿ ਇਹ ਸਾਰਾ ਕੁੱਝ ਆਪਣੇ ਯਾਰ ਟਰੰਪ ਨੂੰ ਨਿਰਾਸ਼ ਨਹੀਂ ਕਰਨਾ ਚਾਹੁੰਦਾ।
ਇਸੇ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਈ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਤੇ ਵੀ ਪੁਰੇ ਨਹੀਂ ਕੀਤੇ ।ਪੰਜਾਬ ਦੇ ਸਰਕਾਰੀ ਮਹਿਕਮਿਆਂ ਵਿੱਚ ਪੱਕੀਂ ਭਰਤੀ ਨਹੀਂ ਕੀਤੀ ਜਾ ਰਹੀ ।ਇਨਸੈਟਿਵ,ਕੱਚੇ ਮੁਲਾਜ਼ਮਾਂ ਦੀਆਂ ਨਿਗੂਣੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ।ਇਸਤ੍ਰੀਆਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਨਹੀਂ ਦਿੱਤੇ ਗਏ ।ਨਸ਼ਾਂ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਸਭ ਉਸ ਤੋਂ ਵੱਧ ਵੱਡੀ ਮਾਤਰਾ ਵਿੱਚ ਮਿਲ ਰਿਹਾ ਹੈ।
ਜਿਸ ਨਾਲ ਪੰਜਾਬ ਦੀ ਜਵਾਨੀ ਖਤਮ ਹੋ ਰਹੀ ਹੈ ।ਹਰ ਰੋਜ਼ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ ।ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਮਜ਼ਦੂਰ ਵਰਗ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਮੀਟਿੰਗ ਕਰਨ ਦੇ ਬਹਾਨੇ ਸੱਦ ਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਹਨਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਗਏ ਇਹ ਸਭ ਕੁਝ ਲੋਕਾਂ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ)ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਇਕੱਠੇ ਕਰਕੇ ਕੰਨਵੈਨਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਅੱਜ ਦੀ ਕੰਨਵੈਨਸ਼ਨ ਨੂੰ ਜ਼ਿਲ੍ਹੇ ਦੇ ਆਗੂ ਕਾਮਰੇਡ ਰਾਮਜੀ ਦਾਸ ਚੌਹਾਨ,ਕੁਲਭੂਸ਼ਨ ਕੁਮਾਰ,ਮਾਸਟਰ ਬਲਵੰਤ ਰਾਮ,ਸ਼ਿੰਗਾਰਾ ਰਾਮ ਭੱਜ਼ਲ ,ਦਵਿੰਦਰ ਕੁਮਾਰ,ਗਿਆਨੀ ਅਵਤਾਰ ਸਿੰਘ ਸੰਬੋਧਨ ਕੀਤਾ ਅਤੇ ਅੰਤ ਵਿੱਚ ਆਏ ਹੋਏ ਲੋਕਾਂ ਦਾ ਧੰਨਵਾਦ ਰਾਜ ਕੁਮਾਰ ਸਰਪੰਚ ਨੇ ਕੀਤਾ ।
