ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ 419ਵੇਂ ਸ਼ਹੀਦੀ ਦਿਹਾੜੇ ਮੌਕੇ ਅੱਡਾ ਟੂਟੋਮਜਾਰਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ

ਮਾਹਿਲਪੁਰ, 31ਮਈ- ਨਿਰਮਲ ਕੁਟੀਆ ਟੂਟੋਮਜਾਰਾ ਜਨਮ ਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੇ ਮੌਜੂਦਾ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਉਨਾਂ ਦੇ ਸਹਿਯੋਗੀ ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਵੱਲੋਂ ਬ੍ਰਹਮਲੀਨ ਸੰਤ ਸਤਨਾਮ ਮਹਾਰਾਜ ਜੀ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਵੱਲੋਂ ਚਲਾਈ ਚਾਲੀ ਨੂੰ ਮੁੱਖ ਰੱਖਦੇ ਹੋਏ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਧੰਨ- ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦੇ ਹੋਏ ਅੱਡਾ ਟੂਟੋਮਜ਼ਾਰਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲੇ ਪੂਰੀਆਂ ਦਾ ਲੰਗਰ ਲਗਾਇਆ ਗਿਆ।

ਸਮਾਗਮ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਕਰਦੇ ਹੋਏ ਸਾਰਿਆਂ ਹੀ ਜੀਵਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਸੇਵਾਦਾਰਾਂ ਵੱਲੋਂ ਰਾਹਗੀਰਾਂ ਨੂੰ ਰੋਕ- ਰੋਕ ਕੇ ਠੰਡਾ ਮਿੱਠਾ ਜਲ ਅਤੇ ਛੋਲੇ ਪੂਰੀਆਂ ਦਾ ਲੰਗਰ ਛਕਾਇਆ ਗਿਆ। 
ਗੱਲਬਾਤ ਕਰਦਿਆਂ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਕਿਹਾ ਕਿ ਧਾਰਮਿਕ ਸਹਿਣਸ਼ੀਲਤਾ, ਸਰਬ ਸਾਂਝੀਵਾਲਤਾ ਅਤੇ ਸ਼ਾਂਤੀ ਪੂਰਵਕ ਸਹਿ- ਹੋਂਦ ਬਰਕਰਾਰ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਾਡੇ ਸਭਨਾਂ ਲਈ ਪ੍ਰੇਰਨਾ ਸਰੋਤ ਹੈ। 
ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਦੇ ਮਹਾਨ ਕਾਰਜ ਨੂੰ ਸਦੀਵੀ ਕਾਲ ਤੱਕ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।