ਖ਼ਾਲਸਾ ਕਾਲਜ ਡੁਮੇਲੀ ਲੜਕੀਆਂ ਦੀ ਖੋ-ਖੋ ਟੀਮ ਨੇ ਮਾਰੀਆਂ ਮੱਲਾਂ:
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਪ੍ਰੋ. ਰਮਨਦੀਪ ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬੀ ਡਿਵੀਜ਼ਨ ਦੇ ਅੰਤਰ ਕਾਲਜ ਦੇ ਕਰਵਾਏ ਗਏ ਮੈਚਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।

ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਇਹਨਾਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਟੀਮ ਨੇ ਪਹਿਲੇ ਅੰਤਰ ਕਾਲਜ ਦੇ ਕੁਆਲੀਫਾਈ ਮੁਕਾਬਲੇ ਵਿੱਚ ਬੀ.ਐਲ.ਐਮ. ਕਾਲਜ ਨਵਾਂ ਸ਼ਹਿਰ ਨੂੰ 5/9 ਨਾਲ ਹਰਾਇਆ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹੋਣ ਵਾਲੇ ਅੰਤਰ ਕਾਲਜ ਲੀਗ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ।
ਜਿਸ ਉਪਰੰਤ ਲੀਗ ਮੁਕਾਬਲਿਆਂ ਵਿੱਚ ਵੱਖ-ਵੱਖ ਟੀਮਾਂ ਨਾਲ ਮੈਚ ਖੇਡਦੇ ਹੋਏ ਕਾਲਜ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਖੋ-ਖੋ ਲੜਕੀਆਂ ਦੀ ਟੀਮ ਦੇ ਵਿੱਚ ਕੈਪਟਨ ਵਜੋਂ ਗੁਰਲੀਨ ਕੌਰ, ਰਨਦੀਪ ਕੌਰ, ਜੋਤੀ, ਜਸਵੀਨ , ਨਵਜੋਤ ਕੌਰ, ਕਿਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਬੀਨਾ ਕੌਰ, ਬਲਜਿੰਦਰ ਕੌਰ,ਅਨੁਪ੍ਰੀਤ ਕੌਰ, ਪੂਜਾ ਕੌਰ, ਸੰਦੀਪ ਕੌਰ ਦੁਆਰਾ ਭਾਗ ਲਿਆ ਗਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਅਗਲੇਰੀ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰੋ. ਰਮਨਦੀਪ, ਸ. ਸਤਨਾਮ ਸਿੰਘ, ਸ.ਕੰਵਲਜੀਤ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀ ਹਾਜ਼ਰ ਸਨ।