ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਕੀਤੀ ਤੇਜ਼: ਕਰਮਜੀਤ ਕੌਰ

ਹੁਸ਼ਿਆਰਪੁਰ- ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿਚ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲੁਧਿਆਣਾ ਵਿਖੇ ਨੌਜਵਾਨਾਂ ਨਾਲ ਪਦਯਾਤਰਾ ਕਰ ਰਹੇ ਹਨ। ਇਸ ਪਹਿਲ ਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।

        ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਕਿਹਾ ਕਿ ਨਸ਼ੇ ਦੇ ਖਿਲਾਫ਼ ਇਹ ਲੜਾਈ ਕੇਵਲ ਸਰਕਾਰ ਦੀ ਨਹੀ, ਬਲਕਿ ਸਮਾਜ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਾ ਕੇ ਉਨ੍ਹਾਂ ਨੂੰ ਇਕ ਚੰਗੇ ਭਵਿੱਖ ਵੱਲ ਲੈ ਜਾਣਾ ਹੈ। ਇਸ ਮੁਹਿੰਮ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ।
        ਕਰਮਜੀਤ ਕੌਰ ਨੇ ਦੱਸਿਆ ਕਿ ਸਰਕਾਰ ਨਸ਼ੇ ਦੀ ਰੋਕਥਾਮ ਲਈ ਇਕ ਨਵੀਂ ਪਹਿਲ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਆਧਾਰ ‘ਤੇ ਡਿਫੈਂਸ ਕਮੇਟੀਆਂ ਦਾ ਗਠਨ ਕਰਨ ਜਾ ਰਹੀ ਹੈ। ਇਨ੍ਹਾਂ ਕਮੇਟੀਆਂ ਦਾ ਉਦੇਸ਼ ਨਸ਼ੇ ਦੇ ਵਪਾਰ ‘ਤੇ ਨਿਗਰਾਨੀ ਰੱਖਣਾ, ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਅਤੇ ਸਮਾਜ ਵਿਚ ਨਸ਼ੇ ਦੇ ਖਿਲਾਫ਼ ਜਾਗਰੂਕਤਾ ਵਧਾਉਣਾ ਹੋਵੇਗਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ।
        ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਅਧਿਆਪਕਾਂ, ਮਾਤਾ-ਪਿਤਾ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ੇ ਦੇ ਖਿਲਾਫ਼ ਇਕਜੁੱਟ ਹੋਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਸਥਾਨਕ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਈ ਸਥਾਨਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।